03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੁਆਰਾ ਆਲਮਗੀਰ ਵਿਖੇ ਦਸਤਾਰ ਸਜਾਓ ਮੁਕਾਬਲੇ 13 ਨੂੰ

ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵਲੋਂ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲੇ 13 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਅਤੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 8 ਤੋਂ 21 ਸਾਲ ਤੱਕ ਦੇ ਬੱਚਿਆਂ ਦੇ ਤਿੰਨ ਵਰਗਾਂ ਵਿਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ।

Ad Position 21
No active advertisement
ਦਸਤਾਰ ਸਜਾਓ ਮੁਕਾਬਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਚਰਨ ਸਿੰਘ ਆਲਮਗੀਰ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਤੇ ਹੋਰ। ਤਸਵੀਰ-ਜਰਨੈਲ ਸਿੰਘ ਪੱਟੀ 03-10-2026
ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵਲੋਂ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲੇ 13 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਅਤੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 8 ਤੋਂ 21 ਸਾਲ ਤੱਕ ਦੇ ਬੱਚਿਆਂ ਦੇ ਤਿੰਨ ਵਰਗਾਂ ਵਿਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਉਕਤ ਆਗੂਆਂ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ਅਤੇ 20 ਕਿੱਲੋਮੀਟਰ ਏਰੀਏ ਦੇ ਬੱਚੇ ਹੀ ਦਸਤਾਰ ਮੁਕਾਬਲੇ ਵਿਚ ਭਾਗ ਲੈ ਸਕਦੇ ਹਨ। ਦਸਤਾਰ ਮੁਕਾਬਲੇ ਦੌਰਾਨ ਜੇਤੂਆਂ ਨੂੰ ਦਸਤਾਰ, ਟਰਾਫ਼ੀ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ, ਮਨਦੀਪ ਸਿੰਘ ਖ਼ੁਰਦ, ਭਾਈ ਕੁਲਦੀਪ ਸਿੰਘ, ਹਰਮਨ ਸਿੰਘ ਆਸੀਂ ਕਲਾਂ, ਕੋਚ ਹਰਪ੍ਰੀਤ ਸਿੰਘ ਚੀਮਾ, ਤਲਵਿੰਦਰ ਸਿੰਘ ਮੁਲਤਾਨੀ ਰਿਕਾਰਡ ਕੀਪਰ, ਅਮਨਦੀਪ ਸਿੰਘ ਖ਼ਜ਼ਾਨਚੀ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ’ ਆਦਮਪੁਰ ਵਿਖੇ 9 ਨੂੰ-ਸੂਬਾ ਸਕੱਤਰ ਸਰੀਂਹ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24