‘ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ’ ਆਦਮਪੁਰ ਵਿਖੇ 9 ਨੂੰ-ਸੂਬਾ ਸਕੱਤਰ ਸਰੀਂਹ
ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਘੇਰੇ ਅਧੀਨ ਆਉਂਦੇ ਸਥਾਨਕ ਪਿੰਡ ਸੰਗੋਵਾਲ ਵਿਖੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਆਲਮਗੀਰ, 2 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਘੇਰੇ ਅਧੀਨ ਆਉਂਦੇ ਸਥਾਨਕ ਪਿੰਡ ਸੰਗੋਵਾਲ ਵਿਖੇ ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਦੇ ਪ੍ਰਚਾਰ-ਪਸਾਰ ਸਬੰਧੀ ਭਰਵੀਆਂ ਅਹਿਮ ਵਿਚਾਰਾਂ ਉਪਰੰਤ ਸੂਬਾ ਸਕੱਤਰ ਸਰੀਂਹ ਨੇ ਦੱਸਿਆ ਕਿ ਸਾਹਿਬ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਅਤੇ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਆਦਮਪੁਰ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਪਾਰਟੀ ਵਰਕਰਾਂ ਨੂੰ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਦਿਆਂ ਸੂਬਾ ਸਕੱਤਰ ਸਰੀਂਹ ਨੇ ਕਿਹਾ ਕਿ ਰੈਲੀ ਦੌਰਾਨ ਸੰਕਲਪ ਲਿਆ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਪੰਜਾਬ ਅੰਦਰ ਬਸਪਾ ਦੀ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਹਾਜ਼ਰ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਰੈਲੀ ਵਿਚ ਸ਼ਾਮਿਲ ਹੋਣ। ਸੂਬਾ ਪੰਜਾਬ ਅੰਦਰ ਦਿਨੋਂ ਦਿਨ ਵਿਗੜ ਰਹੇ ਕਾਨੂੰਨ ਵਿਵਸਥਾ ਦੇ ਹਾਲਾਤਾਂ, ਭ੍ਰਿਸ਼ਟਾਚਾਰ, ਮਹਿੰਗਾਈ, ਲੁੱਟ-ਖੋਹ ਅਤੇ ਕਤਲੋਗਾਰਤ ਖ਼ਿਲਾਫ਼ ਪਾਰਟੀ ਵਲੋਂ ਤਿਆਰ ਕੀਤੀਆਂ ਗਈਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਮੀਟਿੰਗ ਮੌਕੇ ਨਿਰਮਲ ਸਿੰਘ ਸੰਗੋਵਾਲ ਸਾਬਕਾ ਪੰਚ, ਸੁਰਜੀਤ ਸਿੰਘ, ਲਾਲ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।