03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਚ ਡਿਜੀਟਲ ਮਾਰਕੀਟਿੰਗ ’ਤੇ ਵਰਕਸ਼ਾਪ ਕਰਵਾਈ

ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਦੇ ਕਾਮਰਸ ਵਿਭਾਗ ਨੇ ਵਿਦਿਆਰਥੀਆਂ ਨੂੰ ਡਿਜੀਟਲ ਮਾਰਕੀਟਿੰਗ ਦੇ ਆਧੁਨਿਕ ਰੂਪ ਅਤੇ ਵਿਹਾਰਕ ਪਹਿਲੂਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਡਿਜੀਟਲ ਮਾਰਕੀਟਿੰਗ ਵਿਸ਼ੇ ‘ਤੇ ਇਕ ਵਰਕਸ਼ਾਪ ਕਰਵਾਈ। ਮੈਟਾਵਿਊ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੀ ਸੰਸਥਾਪਕ ਅਤੇ ਨਿਰਦੇਸ਼ਕ ਸੋਨਮ ਸੂਦ ਨੇ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਇਕ ਮਾਹਿਰ ਵਜੋਂ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਦੇ ਕਾਮਰਸ ਵਿਭਾਗ ਨੇ ਵਿਦਿਆਰਥੀਆਂ ਨੂੰ ਡਿਜੀਟਲ ਮਾਰਕੀਟਿੰਗ ਦੇ ਆਧੁਨਿਕ ਰੂਪ ਅਤੇ ਵਿਹਾਰਕ ਪਹਿਲੂਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਡਿਜੀਟਲ ਮਾਰਕੀਟਿੰਗ ਵਿਸ਼ੇ ‘ਤੇ ਇਕ ਵਰਕਸ਼ਾਪ ਕਰਵਾਈ। ਮੈਟਾਵਿਊ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੀ ਸੰਸਥਾਪਕ ਅਤੇ ਨਿਰਦੇਸ਼ਕ ਸੋਨਮ ਸੂਦ ਨੇ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਇਕ ਮਾਹਿਰ ਵਜੋਂ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਕਿਸੇ ਵੀ ਕਾਰੋਬਾਰ ਦੀ ਸਫਲਤਾ ਲਈ ਪ੍ਰਭਾਵਸ਼ਾਲੀ ਡਿਜੀਟਲ ਰਣਨੀਤੀਆਂ, ਰਚਨਾਤਮਿਕ ਸੋਚ ਅਤੇ ਖਪਤਕਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਸਮਝਣਾ ਜ਼ਰੂਰੀ ਹੈ। ਏ.ਸੀ.ਐਮ.ਸੀ. ਮੈਂਬਰਾਂ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਅਤੇ ਯੋਗਤਾਵਾਂ ਦੀ ਪਛਾਣ ਕਰਨ ਅਤੇ ਡਿਜੀਟਲ ਤਕਨਾਲੋਜੀਆਂ ਸਿੱਖਣ ਲਈ ਉਤਸ਼ਾਹਿਤ ਕੀਤਾ। ਇੰਚਾਰਜ ਡਾ. ਮਮਤਾ ਕੋਹਲੀ ਨੇ ਕਿਹਾ ਕਿ ਵਿਸ਼ੇ ਦੇ ਗਿਆਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ, ਸੰਚਾਰ ਹੁਨਰ, ਡਿਜੀਟਲ ਮੁਹਾਰਤ ਅਤੇ ਨਿਰੰਤਰ ਸਿੱਖਣ ਦੀ ਪ੍ਰਵਿਰਤੀ ਦੀ ਵੀ ਲੋੜ ਹੁੰਦੀ ਹੈ। ਪ੍ਰੋਗਰਾਮ ਦਾ ਸਫਲਤਾਪੂਰਵਕ ਤਾਲਮੇਲ ਕਾਮਰਸ ਵਿਭਾਗ ਤੋਂ ਪ੍ਰੋਫੈਸਰ ਰਿੰਕੂ ਦੁਆਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁੰਜੀਤ ਰੁਚੀ ਬਾਵਾ ਦੀ ਅਗਵਾਈ ਹੇਠ ‘ਆਸ-ਅਹਿਸਾਸ’ ਸੰਸਥਾ ਨੇ ਕੀਤਾ ਉਪਰਾਲਾ ਅਗਲੀ ਖ਼ਬਰ ਬੀ . ਕਾਮ . ਟੈਕਸ ਪਲੈਨਿੰਗ ਅਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮਾਰੀਆਂ ਮੱਲਾਂ
Ad Position 24