03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫ਼ਤਿਹਾਬਾਦ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਗੋਬਿੰਦ ਸਿੰਘ ਉਸ ਦੇ ਪਿਓ ਜਗੀਰ ਸਿੰਘ ਮਾਂ ਜਮਨਾ ਭਰਾ ਬਲਵਿੰਦਰ ਸਿੰਘ ਬਲਵਿੰਦਰ ਸਿੰਘ ਦੀ ਪਤਨੀ ਸੀਲੋਂ ਬਾਈ ਵਾਸੀ ਫ਼ਾਜ਼ਿਲਕਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫ਼ਤਿਹਾਬਾਦ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਗੋਬਿੰਦ ਸਿੰਘ ਉਸ ਦੇ ਪਿਓ ਜਗੀਰ ਸਿੰਘ ਮਾਂ ਜਮਨਾ ਭਰਾ ਬਲਵਿੰਦਰ ਸਿੰਘ ਬਲਵਿੰਦਰ ਸਿੰਘ ਦੀ ਪਤਨੀ ਸੀਲੋਂ ਬਾਈ ਵਾਸੀ ਫ਼ਾਜ਼ਿਲਕਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਹਰਗੋਬਿੰਦ ਸਿੰਘ ਨਾਲ ਉਸ ਦੀ ਦੋਸਤੀ ਸੀ ਅਤੇ ਉਹ ਫੁੱਲਾਂਵਾਲ ਨੇੜੇ ਮਕਾਨ ਵਿਚ ਰਹਿੰਦਾ ਸੀ। ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ ਅਤੇ ਬਾਅਦ ਵਿਚ ਮੁੱਕਰ ਗਿਆ ਅਤੇ ਉਸ ਦੀ ਬਾਕੀ ਕਥਿਤ ਦੋਸ਼ੀਆਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਸ ਨੇ ਦੱਸਿਆ ਕਿ ਜਿਸ ’ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਰਾਈਵਰ ਤੇ ਕਰਮਚਾਰੀ ਯੂਨੀਅਨ ਵਲੋਂ ਅਸ਼ਵਨੀ ਸਹੋਤਾ ਦਾ ਸਨਮਾਨ ਅਗਲੀ ਖ਼ਬਰ ਲੋਕਤੰਤਰ ਦੀ ਮਜ਼ਬੂਤੀ ਤੇ ਵੋਟ ਚੋਰੀ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ-ਐਡ. ਗਿਲਜੀਆਂ
Ad Position 24