04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 7 ’ਚ 1.45 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਾਰਡ ਨੰਬਰ 7 ‘ਚ ਸਥਿਤ ਨਿਊ ਸਰਵਨ ਪਾਰਕ ਦੀਆਂ ਗਲੀਆਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026

ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਾਰਡ ਨੰਬਰ 7 ‘ਚ ਸਥਿਤ ਨਿਊ ਸਰਵਨ ਪਾਰਕ ਦੀਆਂ ਗਲੀਆਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ‘ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਭੋਲਾ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਸਰਵਣ ਪਾਰਕ ਦੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਇਹਨਾਂ ਵਿਕਾਸ ਕਾਰਜਾਂ ’ਤੇ ਕਰੀਬ 1 ਕਰੋੜ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਇਹਨਾਂ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਵਿਕਾਸ ਕਾਰਜ ਆਉਣ ਵਾਲੇ ਥੋੜ੍ਹੇ ਸਮੇਂ ‘ਚ ਹੀ ਮੁਕੰਮਲ ਕਰ ਲਏ ਜਾਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਜ਼ਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਬੜੀ ਹੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰ ਕਾਰ ਵਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਗਰੰਟੀਆਂ ਨੂੰ 100 ਫ਼ੀਸਦੀ ਪੂਰਾ ਕਰ ਦਿੱਤਾ ਗਿਆ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ‘ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ’ਚ ਹਲਕਾ ਪੂਰਬੀ ਅੰਦਰ ਵਿਕਾਸ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ‘ਤੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਗਰੇਵਾਲ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਇਲਾਕੇ ਲਈ ਜਦੋਂ ਵੀ ਕੋਈ ਮੰਗ ਰੱਖੀ ਗਈ ਹੈ ਤਾਂ ਵਿਧਾਇਕ ਗਰੇਵਾਲ ਵਲੋਂ ਪਹਿਲ ਦੇ ਆਧਾਰ ’ਤੇ ਕਿਸੇ ਤਰ੍ਹਾਂ ਦੀ ਦੇਰੀ ਨਾ ਕਰਦੇ ਹੋਏ ਉਸ ਨੂੰ ਹਮੇਸ਼ਾ ਹੀ ਪੂਰਾ ਕੀਤਾ ਗਿਆ ਹੈ। ਇਸ ਲਈ ਇਲਾਕਾ ਵਾਸੀ ਉਨ੍ਹਾਂ ਦੇ ਧੰਨਵਾਦੀ ਹਨ। ਇਸ ਮੌਕੇ ’ਤੇ ਵਾਰਡ ਇੰਚਾਰਜ ਭੂਸ਼ਣ ਸ਼ਰਮਾ, ਮੁਕੇਸ਼ ਚੌਧਰੀ, ਹਰਪ੍ਰੀਤ ਸਿੰਘ, ਰਮੇਸ਼ ਕਪੂਰ, ਅਸ਼ਵਨੀ ਕੁਮਾਰ, ਚੌਧਰੀ ਸੋਹਨ ਲਾਲ ਚੌਹਾਨ, ਵਿੱਕੀ ਪ੍ਰਧਾਨ, ਅੰਮ੍ਰਿਤ ਲਾਲ , ਚੌਧਰੀ ਗੁਰਪਾਲ ਭੁੰਬਲਾ, ਓਮ ਪ੍ਰਕਾਸ਼, ਦਰਸ਼ਨ ਲਾਲ ਚੌਹਾਨ, ਸਾਹਿਲ ਚੌਹਾਨ, ਮਦਨ ਲਾਲ ਚੌਹਾਨ, ਮਹਿੰਦਰ ਪਾਲ, ਰਾਜ ਕੁਮਾਰ, ਕਮਲ ਵਰਮਾ, ਹਰਨਾਮ ਸਿੰਘ, ਜਨਕ ਰਾਜ, ਯੋਗਰਾਜ, ਲਲਿਤ ਚੌਹਾਨ ਅਤੇ ਸੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਾਭਾ ਨਗਰ ਵਿਚ ਚੋਰਾਂ ਦਾ ਕਹਿਰ ਚੋਰਾਂ ਵਲੋਂ ਤਿੰਨ ਰੈਸਟੋਰੈਂਟਾਂ ਦੇ ਜਨਰੇਟਰਾਂ ਵਿਚੋਂ ਬੈਟਰੀਆਂ ਚੋਰੀ ਅਗਲੀ ਖ਼ਬਰ ‘ਆਪ’ ਵਿਧਾਇਕ ਦੀ ਵੀਡੀਓ ’ਤੇ ਰਵਨੀਤ ਬਿੱਟੂ ਦਾ ਹਮਲਾ
Ad Position 24