ਦੂਨ ਔਕਸਫੋਰਡ ਸਕੂਲ ਵਿਖੇ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ
ਫੁੱਲਾਂਵਾਲ, 3 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ, ਲੁਧਿਆਣਾ ਵਿਖੇ ਅੱਜ 1 ਅਕਤੂਬਰ 2026, ਦਿਨ ਵੀਰਵਾਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਾਰੀਆਂ ਗਤੀਵਿਧੀਆਂ ਸਵੇਰ ਦੀ ਅਸੈਂਬਲੀ ਦੌਰਾਨ ਕਰਵਾਈਆਂ ਗਈਆਂ।
ਫੁੱਲਾਂਵਾਲ, 3 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ, ਲੁਧਿਆਣਾ ਵਿਖੇ ਅੱਜ 1 ਅਕਤੂਬਰ 2026, ਦਿਨ ਵੀਰਵਾਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਾਰੀਆਂ ਗਤੀਵਿਧੀਆਂ ਸਵੇਰ ਦੀ ਅਸੈਂਬਲੀ ਦੌਰਾਨ ਕਰਵਾਈਆਂ ਗਈਆਂ। ਸਕੂਲ ਦੇ ਕੋਆਰਡੀਨੇਟਰ ਅਧਿਆਪਕਾ ਸਤਵੀਰ ਕੌਰ ਵਲੋਂ ਮਹਾਤਮਾ ਗਾਂਧੀ ਦੇ ਜੀਵਨ, ਸੱਚਾਈ ਅਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਾਂ ਨੂੰ ਦਰਸਾਉਂਦੇ ਵੱਖ-ਵੱਖ ਪਹਿਰਾਵੇ ਧਾਰਨ ਕਰਕੇ ਫੈਂਸੀ ਡਰੈੱਸ ਗਤੀਵਿਧੀ ਵਿਚ ਭਾਗ ਲਿਆ ਅਤੇ ਗਾਂਧੀ ਦੇ ਆਦਰਸ਼ਾਂ ਨਾਲ ਸਬੰਧਿਤ ਸਲੋਗਨ ਪੇਸ਼ ਕੀਤੇ। ਵਿਦਿਆਰਥੀਆਂ ਲਈ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੇ.ਜੀ. ਵਿੰਗ ਦੇ ਬੱਚਿਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਸੱਚ, ਅਹਿੰਸਾ, ਸਫ਼ਾਈ, ਸਾਦਗੀ ਅਤੇ ਦੇਸ਼-ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸੀ। ਸਮੁੱਚਾ ਸਮਾਗਮ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰਿਹਾ।