03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜੇਲ੍ਹ ਅਧਿਕਾਰੀਆਂ ਮੁਤਾਬਿਕ ਜੇਲ੍ਹ ਵਿਚੋਂ ਇਕ ਪੈਕਟ ਬਰਾਮਦ ਕੀਤਾ ਗਿਆ ਸੀ, ਜਦੋਂ ਪੈਕਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਤੰਬਾਕੂ ਜਰਦਾ ਅਤੇ ਮੋਬਾਈਲ ਦੇ ਚਾਰਜਰ ਤੋਂ ਇਲਾਵਾ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜੇਲ੍ਹ ਅਧਿਕਾਰੀਆਂ ਮੁਤਾਬਿਕ ਜੇਲ੍ਹ ਵਿਚੋਂ ਇਕ ਪੈਕਟ ਬਰਾਮਦ ਕੀਤਾ ਗਿਆ ਸੀ, ਜਦੋਂ ਪੈਕਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਤੰਬਾਕੂ ਜਰਦਾ ਅਤੇ ਮੋਬਾਈਲ ਦੇ ਚਾਰਜਰ ਤੋਂ ਇਲਾਵਾ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਗਿਆ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵਿਅਕਤੀ ਵਲੋਂ ਇਹ ਸਾਮਾਨ ਕਿਸੇ ਬੰਦੀ ਲਈ ਜੇਲ੍ਹ ਦੀ ਦੀਵਾਰ ਰਾਹੀਂ ਬਾਹਰੋਂ ਸੁੱਟਿਆ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਪੰਕਜ ਵਾਸੀ ਇੰਦਰ ਵਿਹਾਰ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਦੂਜੇ ਮਾਮਲੇ ਵਿਚ ਪਿੰਡ ਗਿੱਲ ਨੇੜਿਉਂ ਪੁਲਿਸ ਨੇ ਮਨੀ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਤੀਜੇ ਮਾਮਲੇ ਵਿਚ ਪੁਲਿਸ ਨੇ ਲਵੀਸ਼ ਗਿੱਲ ਵਾਸੀ ਵਾਲਮੀਕੀ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ ਵਿਚ ਪੁਲਿਸ ਵਲੋਂ ਪਿੰਡ ਉਮੈਦਪੁਰ ਨੇੜੇ ਭਰਪੂਰ ਸਿੰਘ ਵਾਸੀ ਪਿੰਡ ਉਮੈਦਪੁਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ। ਹੈਰੋਇਨ ਬਰਾਮਦ ਪੁਲਿਸ ਨੇ ਜਸਵੀਰ ਸਿੰਘ ਵਾਸੀ ਜੁਝਾਰ ਨਗਰ ਅਤੇ ਮਨੀ ਕੁਮਾਰ ਵਾਸੀ ਸੂਰਜ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਪਿੰਡ ਭਾਮੀਆਂ ਕਲਾਂ ਦੀ ਸ਼ਿਕਾਇਤ ’ਤੇ ਜਤਿੰਦਰ ਸਿੰਘ ਦਲਵਿੰਦਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ। ਦੂਜੇ ਮਾਮਲੇ ਵਿਚ ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਚਰਨਜੀਤ ਸਿੰਘ ਵਾਸੀ ਸੁਖਦੇਵ ਇਨਕਲੇਵ ਦੀ ਸ਼ਿਕਾਇਤ ’ਤੇ ਮਨਦੀਪ ਸਿੰਘ ਵਾਸੀ ਸੁਖਦੇਵ ਇਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਉੱਪਰ ਸ਼ਿਕਾਇਤਕਰਤਾ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਭਗੌੜਿਆਂ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਜਸਲੀਨ ਸਿੰਘ ਅਤੇ ਉਸ ਦੀ ਮਾਂ ਪਿੰਕੀ ਵਾਸੀ ਛਾਉਣੀ ਮੁਹੱਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੂੰ ਅਦਾਲਤ ਵਲੋਂ ਚੈੱਕ ਫ਼ੇਲ੍ਹ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਵਲੋਂ ਇਹਨਾਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਐੱਮ. ਆਰੀਆ ਸਕੂਲ, ਲਲਤੋਂ ਨੇ ਆਫ਼ਤ ਪ੍ਰਬੰਧਨ ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਸ਼ਾਨੋ - ਸ਼ੌਕਤ ਨਾਲ ਮਨਾਇਆ ਗਿਆ ‘ ਮੇਲਾ ਧੀਆਂ ਦਾ ’
Ad Position 24