ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਹਲਕਾ ਪੂਰਬੀ ਵਿਚ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਮ
ਮੀਟਿੰਗ ਵਿਚ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ। ਤਸਵੀਰ-ਸੇਵਕ ਸਿੰਘ
04-10-2026
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਹਲਕਾ ਪੂਰਬੀ ਵਿਚ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਆਗੂਆਂ ਨੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਘਰ-ਘਰ ਪਹੁੰਚਾਉਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੀਵਨ ਧਵਨ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਅਕਤੂਬਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਹਲਕਾ ਇੰਚਾਰਜਾਂ ਨਾਲ ਕੀਤੀ ਗਈ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ ਗਏ। ਪ੍ਰਧਾਨ ਸ਼੍ਰੋਮਣੀ ਅਕਾਲੀ ਦੀਆ ਹਦਾਇਤਾਂ ਅਨੁਸਾਰ ਜੀਵਨ ਧਵਨ ਅਤੇ ਰਛਪਾਲ ਸਿੰਘ ਫ਼ੌਜੀ ਨੂੰ ਹਲਕੇ ਦੀਆ ਬੂਥ ਕਮੇਟੀਆਂ ਬਣਾਉਣ ਦੇ ਕੰਮ ਦੇ ਆਬਜ਼ਰਵਰ ਅਤੇ ਨਿਗਰਾਨ ਲਾਇਆ ਗਿਆ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪਿਛਲੇ ਦਿਨੀਂ ਜ਼ਿਲ੍ਹਾ ਜਥੇਬੰਦੀ ਦੇ ਕੀਤੇ ਗਏ ਵਿਸਥਾਰ ਵਿਚ ਜਿੰਨਾ-ਜਿੰਨਾ ਅਕਾਲੀ ਆਗੂਆਂ ਨੂੰ ਜ਼ਿਲ੍ਹੇ ਵਿਚ ਮਾਣ-ਸਨਮਾਨ ਦਿੱਤਾ ਗਿਆ ਹੈ, ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਮੀਟਿੰਗ ਵਿਚ ਰਛਪਾਲ ਸਿੰਘ ਫ਼ੌਜੀ, ਸਰਬਜੀਤ ਸਿੰਘ ਲਾਡੀ, ਤੇਜਾ ਸਿੰਘ ਖਾਲਸਾ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਐਮਡੀ, ਸਿਮਰਨਜੀਤ ਸਿੰਘ ਹਨੀ, ਸਵਿੰਦਰਪਾਲ ਸਿੰਘ ਰੀਤੂ, ਕਮਲ ਅਰੋੜਾ ਕੌਂਸਲਰ, ਵਾਰਡ ਪ੍ਰਧਾਨ, ਮੁਨੀਸ਼ ਸਹਿਗਲ, ਸਿਮਰਜੀਤ ਸਿੰਘ ਸਮਰਾ, ਬਲਵੀਰ ਸਿੰਘ ਭਿੰਡਰ, ਕਰਨੈਲ ਸਿੰਘ, ਸੰਤੋਖ ਸਿੰਘ, ਦਲਵੀਰ ਸਿੰਘ ਚੀਮਾ, ਬਲਕਾਰ ਸਿੰਘ ਅਨੰਦਪੁਰ, ਲਖਵੀਰ ਸਿੰਘ, ਕੁਲਵਿੰਦਰ ਸਿੰਘ ਫ਼ੌਜੀ ਸੱਚਦਾਨੰਦ, ਰਾਜਨ ਅਰੋੜਾ, ਗੁਰਪ੍ਰੀਤ ਸਿੰਘ, ਗੁਰਕਮਲ ਸਿੰਘ ਕੈਪਟਨ, ਰਜਿੰਦਰ ਸਿੰਘ ਮੋਦਗਿੱਲ, ਕੁਲਦੀਪ ਸੈਣੀ, ਹਾਫ਼ਿਜ਼ ਤਹਿਸੀਨ ਅਹਿਮਦ, ਯੂਥ ਆਗੂ ਰਤਨ ਵੜੈਚ, ਗੁਰਜੀਤ ਸਿੰਘ, ਨਵਾਬ ਮਲਿਕ, ਜਸਵਿੰਦਰ ਸਿੰਘ ਸੈਣੀ, ਇਸਤਰੀ ਵਿੰਗ ਦੇ ਪ੍ਰਧਾਨ ਜਸਵਿੰਦਰ ਕੌਰ, ਮੁਸਲਿਮ ਵਿੰਗ ਦੇ ਪ੍ਰਧਾਨ ਇਰਸ਼ਾਦ ਮੁਹੰਮਦ, ਐਸੀ ਵਿੰਗ ਦੇ ਪ੍ਰਧਾਨ ਦਾਰਾ ਸਿੰਘ ਮਿੰਟੂ, ਵਪਾਰ ਵਿੰਗ ਦੇ ਪ੍ਰਧਾਨ ਅਸ਼ੋਕ ਬੇਦੀ, ਪ੍ਰਵਾਸੀ ਵਿੰਗ ਦੇ ਪ੍ਰਧਾਨ ਰਾਮ ਸੁਰਤ ਤੋਂ ਪਾਲ ਬਾਂਗਾ, ਸੁਖਵਿੰਦਰ ਸੁੱਖੀ ਡਾਕਟਰ ਕੁਲਵੰਤ, ਬਲਦੇਵ ਰਾਜ ਪੱਪੂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।