03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਦੇ ਸੰਯੁਕਤ ਡਾਇਰੈਕਟਰ (ਆਯੁਰਵੇਦ) ਨੇ ਆਯੁਰਵੈਦਿਕ ਨਿਰਮਾਤਾਵਾਂ ਨਾਲ ‘ਈ-ਔਸ਼ਧੀ’ ਮੁਸ਼ਕਿਲਾਂ ’ਤੇ ਕੀਤੀ ਚਰਚਾ

ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਯੂਨਾਈਟਿਡ ਆਯੁਰਵੈਦਿਕ ਡਰੱਗਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ, ਪੰਜਾਬ ਨੇ ‘ਈ-ਔਸ਼ਧੀ’ ਪੋਰਟਲ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਚਰਚਾ ਕਰਨ ਲਈ ਇਕ ਵਿਸ਼ੇਸ਼ ਇੰਟਰ ਐਕਟਿਵ ਵਰਕਸ਼ਾਪ ਕਰਵਾਈ, ਜਿਸ ਵਿਚ ਡਾ.

Ad Position 21
No active advertisement
ਜੁਆਇੰਟ ਡਾਇਰੈਕਟਰ (ਆਯੁਰਵੇਦ) ਡਾ. ਰਮਨ ਖੰਨਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਦਵਿੰਦਰ ਭਾਟੀਆ, ਡਾ. ਰਾਜੇਸ਼ ਥਾਪਰ, ਡਾ. ਬ੍ਰਿਜੇਸ਼ ਬੰਗੜ, ਹਿਤੇਸ਼ ਦੂਆ, ਪ੍ਰਭਪ੍ਰੀਤ ਸਿੰਘ ਅਤੇ ਹੋਰ। ਅਜੀਤ ਤਸਵੀਰ 04-10-2026
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਯੂਨਾਈਟਿਡ ਆਯੁਰਵੈਦਿਕ ਡਰੱਗਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ, ਪੰਜਾਬ ਨੇ ‘ਈ-ਔਸ਼ਧੀ’ ਪੋਰਟਲ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਚਰਚਾ ਕਰਨ ਲਈ ਇਕ ਵਿਸ਼ੇਸ਼ ਇੰਟਰ ਐਕਟਿਵ ਵਰਕਸ਼ਾਪ ਕਰਵਾਈ, ਜਿਸ ਵਿਚ ਡਾ. ਬ੍ਰਿਜੇਸ਼ ਬਾਂਗਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਇਸ ਮੌਕੇ ਪੰਜਾਬ ਦੇ ਸੰਯੁਕਤ ਡਾਇਰੈਕਟਰ (ਆਯੁਰਵੇਦ) ਡਾ. ਰਮਨ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਿਰਮਾਤਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ‘ਈ-ਔਸ਼ਧੀ’ ਪੋਰਟਲ ਦੀ ਪ੍ਰਭਾਵਸ਼ਾਲੀ ਅਤੇ ਸੁਚਾਰੂ ਵਰਤੋਂ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਨਿਰਮਾਤਾਵਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਅਤੇ ਢੁਕਵੇਂ ਉਪਾਵਾਂ ਬਾਰੇ ਮਾਰਗ ਦਰਸ਼ਨ ਵੀ ਪ੍ਰਦਾਨ ਕੀਤਾ। ਐਸੋਸੀਏਸ਼ਨ ਦੇ ਸਰਪ੍ਰਸਤ ਡਾ. ਰਾਜੇਸ਼ ਥਾਪਰ, ਪ੍ਰਧਾਨ ਦਵਿੰਦਰ ਭਾਟੀਆ ਅਤੇ ਖ਼ਜ਼ਾਨਚੀ ਰਾਕੇਸ਼ ਬੱਸੀ ਨੇ ਦੱਸਿਆ ਕਿ ਵਰਕਸ਼ਾਪ ਦਾ ਉਦੇਸ਼ ਆਯੁਰਵੈਦਿਕ ਦਵਾਈਆਂ ਦੇ ਨਿਰਮਾਤਾਵਾਂ ਨੂੰ ‘ਈ-ਔਸ਼ਧੀ’ ਪੋਰਟਲ ਦੀ ਵਰਤੋਂ ਦੌਰਾਨ ਆਉਣ ਵਾਲੇ ਤਕਨੀਕੀ ਅਤੇ ਪ੍ਰਕਿਰਿਆਤਮਕ ਮਸਲਿਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਲਈ ਵਿਹਾਰਕ ਹੱਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਡਾ. ਬ੍ਰਿਜੇਸ਼ ਬਾਂਗਰ ਨੇ ‘ਈ-ਔਸ਼ਧੀ’ ਪੋਰਟਲ ‘ਤੇ ਪੇਸ਼ ਆਉਣ ਵਾਲੀਆਂ ਵੱਖ-ਵੱਖ ਵਿਹਾਰਕ ਚੁਨੌਤੀਆਂ ਬਾਰੇ ਇਕ ਵਿਸਤਰਿਤ ਵਰਕਸ਼ਾਪ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਲੋੜੀਂਦੇ ਦਸਤਾਵੇਜ਼ਾਂ, ਸਟੇਬਿਲਿਟੀ ਡਾਟਾ ਅਤੇ ਹੋਰ ਪ੍ਰਕਿਰਿਆਵਾਂ ਨਾਲ ਸਬੰਧਿਤ ਮੁੱਦਿਆਂ ਨੂੰ ਉਦਾਹਰਨਾਂ ਰਾਹੀਂ ਸਮਝਾਇਆ ਅਤੇ ਹਾਜ਼ਰ ਮੈਂਬਰਾਂ ਦੇ ਸਾਹਮਣੇ ਸੰਭਾਵੀ ਤੇ ਵਿਹਾਰਕ ਹੱਲ ਵਿਸਥਾਰਪੂਰਵਕ ਪੇਸ਼ ਕੀਤੇ। ਹਿਤੇਸ਼ ਦੁਆ, ਪ੍ਰਭਪ੍ਰੀਤ ਸਿੰਘ, ਸੁਧੀਰ ਸੈਣੀ ਅਤੇ ਅਰਸ਼ ਬੱਸੀ ਨੇ ਕੇ ਦੱਸਿਆ ਕਿ ਵਰਕਸ਼ਾਪ ਵਿਚ ਮੌਜੂਦ ਮੈਂਬਰਾਂ ਨੇ ਆਪਣੇ ਮਸਲੇ ਅਤੇ ਤਜਰਬੇ ਸਾਂਝੇ ਕੀਤੇ। ਉਦਯੋਗ ਲਈ ‘ਈ-ਔਸ਼ਧੀ’ ਪੋਰਟਲ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ, ਸਪਸ਼ਟ ਅਤੇ ਵਿਹਾਰਕ ਬਣਾਉਣ ਦੀ ਲੋੜ ਬਾਰੇ ਚਰਚਾ ਕੀਤੀ ਗਈ। ਵਰਕਸ਼ਾਪ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 30 ਆਯੁਰਵੈਦਿਕ ਦਵਾਈਆਂ ਦੇ ਨਿਰਮਾਤਾਵਾਂ ਅਤੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਨੇ ਨਿਰਮਾਤਾਵਾਂ ਨੂੰ ਸਵਾਲ-ਜਵਾਬ ਸੈਸ਼ਨ ਅਤੇ ਖੁੱਲ੍ਹੀ ਚਰਚਾ ਰਾਹੀਂ ਆਪਣੀਆਂ ਚਿੰਤਾਵਾਂ ਸਿੱਧੇ ਤੌਰ ‘ਤੇ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕੀਤਾ। ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਭਾਗੀਦਾਰਾਂ ਨੇ ਕਿਹਾ ਕਿ ਅਜਿਹੀਆਂ ਇੰਟਰ ਐਕਟਿਵ ਵਰਕਸ਼ਾਪਾਂ ਉਦਯੋਗ ਅਤੇ ਵਿਭਾਗ ਵਿਚਕਾਰ ਬਿਹਤਰ ਤਾਲਮੇਲ ਨੂੰ ਵਧਾਉਂਦੀਆਂ ਹਨ ਅਤੇ ਪੋਰਟਲ ਨਾਲ ਸਬੰਧਿਤ ਮੁੱਦਿਆਂ ਦੀ ਵਿਹਾਰਕ ਸਮਝ ਪ੍ਰਾਪਤ ਕਰਨ ਵਿਚ ਮਦਦ ਕਰਦੀਆਂ ਹਨ। ਦਵਿੰਦਰ ਭਾਟੀਆ ਨੇ ਕਿਹਾ ਕਿ ਆਯੁਰਵੈਦਿਕ ਦਵਾਈਆਂ ਦੇ ਨਿਰਮਾਤਾਵਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਅਗਵਾਈ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਦੋ ਰੋਜ਼ਾ ਵਿਰਾਸਤੀ ਅਤੇ ਕੋਮਲ ਕਲਾਵਾਂ ਦੀਆਂ ਵੰਨਗੀਆਂ ਦੀ ਵਰਕਸ਼ਾਪ ਕਰਵਾਈ
Ad Position 24