03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਲਵਾ ਸੈਂਟਰਲ ਕਾਲਜ ਦੇ ਵਿਦਿਆਰਥੀਆਂ ਨੇ ਚਮਕਾਇਆ ਨਾਂਅ

ਲੁਧਿਆਣਾ, 3 ਅਕਤੂਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀ.

Ad Position 21
No active advertisement
ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀ.ਐਡ. ਤੀਜੇ ਸਮੈਸਟਰ ਦੇ ਵਿਦਿਆਰਥੀ ਨੀਰਜ ਸਿੰਘ ਨੇ 800 ਮੀਟਰ ਦੌੜ ਵਿਚ ਕਾਂਸੀ ਦਾ ਤਗਮਾਤ ਹਾਸਲ ਕੀਤਾ। ਜਸਮਨਪ੍ਰੀਤ ਕੌਰ ਨੇ ਵੇਟ ਲਿਫ਼ਟਿੰਗ ਵਿਚ ਕਾਂਸੀ ਦਾ ਤਗਮਾ, ਜਦਕਿ ਨੀਲਮ ਨੇ ਵੇਟ ਲਿਫ਼ਟਿੰਗ ਵਿਚ ਚਾਂਦੀ ਦਾ ਤਗਮਾ ਜਿੱਤਿਆ। ਨੀਲਮ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਵੀ ਹੋਈ ਹੈ। ਕਾਲਜ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤੀ ਉਪਲਬਧੀ ਜੋੜਦਿਆਂ ਕਾਲਜ ਦੇ ਸਹਾਇਕ ਪ੍ਰੋਫੈਸਰ ਸ਼ੁਭਮ ਬਲੂਨੀ ਨੇ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤਿਆ ਅਤੇ ਉਨ੍ਹਾਂ ਦੀ ਚੋਣ ਵੀ ਰਾਜ ਪੱਧਰੀ ਖੇਡਾਂ ਲਈ ਹੋਈ ਹੈ। ਕਾਲਜ ਦੀ ਆਫ਼ੀਸ਼ੀਏਟਿੰਗ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਸਾਰੇ ਤਗਮਾ ਜੇਤੂ ਵਿਦਿਆਰਥੀਆਂ ਅਤੇ ਸ਼ੁਭਮ ਬਲੂਨੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਲਗਨ, ਮਿਹਨਤ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਪ੍ਰਤੀਭਾਗੀਆਂ ਨੂੰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੀ ਸ਼ੁਰੂਆਤ
Ad Position 24