03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 60 ਸਾਲਾ ਮਹਿਲਾ ਦੇ ਬਦਲੇ ਦੋਵੇਂ ਗੋਡੇ

ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.

Ad Position 21
No active advertisement
ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ 04-10-2026
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਪਿੰਡ ਜਸਪਾਲ ਬਾਂਗਰ, ਜ਼ਿਲ੍ਹਾ ਲੁਧਿਆਣਾ ਨਿਵਾਸੀ 60 ਸਾਲਾਂ ਬਜ਼ੁਰਗ ਮਹਿਲਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ.ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਮਹਿਲਾ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਡਾ. ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 60 ਸਾਲਾਂ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਮਹਿਲਾ ਸਰਜਰੀ ਕਰਵਾਉਣ ਤੋਂ ਕੁੱਝ ਦਿਨਾਂ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਈ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਹੋਰ ਵੀ ਮਜਬੂਤ ਹੋਵੇਗੀ-ਬੰਗਾ, ਮਕਸੂਦਪੁਰ ਅਗਲੀ ਖ਼ਬਰ ਪ੍ਰ੍ਰਵਾਸ ਦਾ ਪ੍ਰਵਾਸੀ ਕਹਾਣੀਕਾਰ ‘ਪਰਵੇਜ਼ ਸੰਧੂ’ ਵਿਸ਼ੇਸ਼ ਅੰਕ ’ਤੇ ਕਹਾਣੀ ਸੰਗ੍ਰਹਿ ‘ਕੋਡ ਬਲੂ’ ਪ੍ਰੋ. ਗੁਰਭਜਨ ਗਿੱਲ ਤੇ...
Ad Position 24