05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਰੋਬਾਰੀ ਦੇ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਨੌਜਵਾਨ ਹੋਏ ਫ਼ਰਾਰ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰ ਇਕ ਕਾਰੋਬਾਰੀ ਦੇ ਘਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਖ਼ੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ।

Ad Position 21
No active advertisement
ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰ ਇਕ ਕਾਰੋਬਾਰੀ ਦੇ ਘਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਖ਼ੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ। ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਕਾਰੋਬਾਰੀ ਪਰਮਿੰਦਰ ਸਿੰਘ ਦੇ ਘਰ ਕੁੱਝ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ’ਤੇ ਇਹ ਹਮਲਾਵਰ ਉਥੇ ਫ਼ਰਾਰ ਹੋ ਗਏ, ਜਦਕਿ ਕਾਰੋਬਾਰੀ ਦਾ ਪਰਿਵਾਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਾਲ-ਵਾਲ ਬਚ ਗਿਆ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਜਾਂਚ ਅਧਿਕਾਰੀ ਐਸ.ਐਚ.ਓ. ਪ੍ਰਮੋਦ ਰਾਜ ਨੇ ਦੱਸਿਆ ਕੀ ਪੁਲਿਸ ਵਲੋਂ ਇਸ ਮਾਮਲੇ ਵਿਚ ਇਸਾਨ ਗਰੇਵਾਲ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਵਿਵਾਦ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਘਟਨਾ ਵਾਲੀ ਤਾਂ ਤੋਂ ਕੁੱਝ ਖ਼ੋਲ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਘਟਨਾ ਕਾਰਨ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿਆਲ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਚਮਕਾਇਆ ਨਾਂਅ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਲਾਦੀਆਂ ਕਲਾਂ ਵਿਚ ਹੋਈ ਭਰਵੀਂ ਮੀਟਿੰਗ
Ad Position 24