05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸ਼ਹਿਰ ਵਿਚ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਹੁਲ ਕੁਮਾਰ ਵਾਸੀ ਰਾਜਸਥਾਨ ਅਤੇ ਰਾਜੇ ਸ਼ਾਮ ਵਾਸੀ ਗੰਗਾਨਗਰ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸ਼ਹਿਰ ਵਿਚ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਹੁਲ ਕੁਮਾਰ ਵਾਸੀ ਰਾਜਸਥਾਨ ਅਤੇ ਰਾਜੇ ਸ਼ਾਮ ਵਾਸੀ ਗੰਗਾਨਗਰ ਸ਼ਾਮਿਲ ਹਨ। ਪੁਲਿਸ ਨੇ ਇਸ ਮਾਮਲੇ ਵਿਚ ਗੈਂਗਸਟਰ ਹਰਮਨ ਸੰਧੂ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਗੈਂਗਸਟਰਾਂ ਹਰਮਨ ਸੰਧੂ ਦੇ ਕਹਿਣ ‘ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਦੇ ਸਨ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਦੇ ਘਰਾਂ ਅਤੇ ਦਫ਼ਤਰਾਂ ਵਿਚ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਂਦੇ ਸਨ। ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਤੇ ਭਾਰੀ ਮਾਤਰਾ ਵਿਚ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਇਹਨਾਂ ਕਥਿਤ ਦੋਸ਼ੀਆਂ ਨੂੰ ਫ਼ਿਰੋਜ਼ਪੁਰ ਰੋਡ ਤੋਂ ਕਾਬੂ ਕੀਤਾ ਹੈ। ਇਹਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨੌਜਵਾਨ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ
Ad Position 24