ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੌਲਤ ਕਾਲੋਨੀ ਵਿਚ ਨਸ਼ਾ ਕਰ ਰਹੇ ਘਨੱਈਆ ਲਾਲ ਵਾਸੀ ਜਸਵੰਤ ਨਗਰ ਨੂੰ ਪੁਲਿਸ ਨੇ ਕਾਬੂ ਕੀਤਾ ਹੈ।
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੌਲਤ ਕਾਲੋਨੀ ਵਿਚ ਨਸ਼ਾ ਕਰ ਰਹੇ ਘਨੱਈਆ ਲਾਲ ਵਾਸੀ ਜਸਵੰਤ ਨਗਰ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਪਿੰਕ ਪਲਾਜ਼ਾ ਪਾਰਕਿੰਗ ਵਿਚ ਨਸ਼ਾ ਕਰ ਰਹੇ ਗੁਰਮਿੰਦਰ ਸਿੰਘ ਵਾਸੀ ਸਲੇਮ ਬਰਾਬਰੀ ਨੂੰ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਕੈਂਡ ਨਹਿਰ ਪੁਲ ’ਤੇ ਨਸ਼ਾ ਕਰ ਰਹੇ ਅਮਨਦੀਪ ਸਿੰਘ ਵਾਸੀ ਪਿੰਡ ਡੇਹਲੋਂ ਨੂੰ ਵੀ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਜੀਤ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੁੰਨੀ ਕੁਮਾਰ ਵਾਸੀ ਸ਼ਿਮਲਾਪੁਰੀ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਪ੍ਰੀਤ ਨਗਰ ਵਿਚ ਨਸ਼ਾ ਕਰ ਰਿਹਾ ਸੀ । ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਸੂਰਜ ਵਾਸੀ ਮਿੱਲਰ ਗੰਜ ਨੂੰ ਵੀ ਮੈਟਰੋ ਰੋਡ ’ਤੇ ਨਸ਼ਾ ਕਰਦੇ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਗਦੀਪ ਸਿੰਘ ਵਾਸੀ ਪਿੰਡ ਭਨੋਹੜ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਕੁੱਝ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਦ ਕਿ ਹੈਬੋਵਾਲ ਦੀ ਪੁਲਿਸ ਨੇ ਰਾਜਨ ਕੁਮਾਰ ਵਾਸੀ ਹੈਬੋਵਾਲ ਕਲਾਂ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹਨਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਕੀਤੇ ਗਏ ਹਨ।