05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਦੇ ਅਧੀਨ ਕੁਸ਼ਤੀ ਮੁਕਾਬਲੇ ਕਰਵਾਏ

ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਸੜਕ ਵਿਖੇ ਖੇਡਾਂ ਵਤਨ ਪੰਜਾਬ ਦੇ ਅਧੀਨ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ.

Ad Position 21
No active advertisement
ਅਜੀਤ ਡੈਸਕ 05-10-2026
ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਸੜਕ ਵਿਖੇ ਖੇਡਾਂ ਵਤਨ ਪੰਜਾਬ ਦੇ ਅਧੀਨ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ.ਓ.ਐੱਸ. ਮਨਦੀਪ ਕੌਸ਼ਲ, ਲੁਧਿਆਣਾ ਨੇ ਸ਼ਿਰਕਤ ਕੀਤੀ ਅਤੇ ਕੁਸ਼ਤੀ ਕੋਚ ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ ਡੀ.ਪੀ. ਅਤੇ ਕਮਲ ਸਿੰਘ ਡੀ.ਪੀ. ਵੀ ਹਾਜ਼ਰ ਰਹੇ। ਮਹਿਮਾਨਾਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਉਂਦੇ ਹੋਏ ਉਨ੍ਹਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਸਕੂਲ ਪ੍ਰਿੰਸੀਪਲ ਅਵਨੀਤ ਕੌਰ ਖਨੂਜਾ ਨੇ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਵਰਗੇ ਪ੍ਰਬੰਧਾਂ ਨਾਲ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਪ੍ਰਦਰਸ਼ਿਤ ਕਰਨ ਦੇ ਮੌਕੇ ਮਿਲਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਨੂੰ ਗਰੇਵਾਲ ਪਰਿਵਾਰ ਵਲੋਂ ਜਨਰੇਟਰ ਦਾਨ ਅਗਲੀ ਖ਼ਬਰ ਅਕਾਲੀ ਦਲ (ਬ) ਖ਼ਿਲਾਫ਼ ਚੱਲ ਰਹੇ ਝੂਠੇ ਭੰਡੀ ਪ੍ਰਚਾਰ ਨੂੰ ਸੂਬਾ ਵਾਸੀ ਚੰਗੀ ਤਰ੍ਹਾਂ ਸਮਝ ਚੁੱਕੇ ਹਨ-ਸਿੰਮਕ, ਸੋਹਲ
Ad Position 24