ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਕੇ ਕਾਰੋਬਾਰੀ ਦੀ ਨੌਕਰਾਣੀ ਹੋਈ ਫ਼ਰਾਰ, ਕੇਸ ਦਰਜ
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ ਇਕ ਵਿਚ ਕਾਰੋਬਾਰੀ ਦੀ ਨੌਕਰਾਣੀ ਘਰ ਵਿਚ ਪਈ ਲੱਖਾਂ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰੋਬਾਰੀ ਸਰਬਜੀਤ ਸਿੰਘ ਵਾਸੀ ਅਰਬਨ ਇਸਟੇਟ ਦੁੱਗਰੀ ਦੀ ਸ਼ਿਕਾਇਤ ’ਤੇ ਉਸਦੀ ਨੌਕਰਾਣੀ ਮੀਨਾ ਪਤਨੀ ਸੁਖਵੰਤ ਵਾਸੀ ਪਿੰਡ ਦੁੱਗਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ ਇਕ ਵਿਚ ਕਾਰੋਬਾਰੀ ਦੀ ਨੌਕਰਾਣੀ ਘਰ ਵਿਚ ਪਈ ਲੱਖਾਂ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰੋਬਾਰੀ ਸਰਬਜੀਤ ਸਿੰਘ ਵਾਸੀ ਅਰਬਨ ਇਸਟੇਟ ਦੁੱਗਰੀ ਦੀ ਸ਼ਿਕਾਇਤ ’ਤੇ ਉਸਦੀ ਨੌਕਰਾਣੀ ਮੀਨਾ ਪਤਨੀ ਸੁਖਵੰਤ ਵਾਸੀ ਪਿੰਡ ਦੁੱਗਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੇ ਘਰ ਕੰਮ ਕਰ ਰਹੀ ਸੀ ਅਤੇ ਬੀਤੇ ਦਿਨ ਉਕਤ ਨੌਕਰਾਣੀ ਉਨ੍ਹਾਂ ਦੇ ਘਰ ਵਿਚ ਪਈ ਲੱਖਾਂ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ।