05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੈਂਸ ਵਲੋਂ ਲੋੜਵੰਦਾਂ ਦੀ ਮਦਦ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਦੁੱਗਰੀ ਦੇ ‘ ਹੈਪੀ ’ ਨੂੰ ਬਣਾ ਕੇ ਦਿੱਤਾ ਪੱਕਾ ਮਕਾਨ

ਲੁਧਿਆਣਾ, 5 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਇਕ ਹੋਰ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ। ਪਿੰਡ ਦੁੱਗਰੀ ਵਿਖੇ ‘ਹੈਪੀ’ ਦੇ ਪਰਿਵਾਰ ਨੂੰ ਮਕਾਨ ਦੀਆਂ ਚਾਬੀਆਂ ਸੌਂਪਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਕੇ ਜੋ ਮਨ ਨੂੰ ਸਕੂਨ ਮਿਲਦਾ ਹੈ, ਉਸ ਨੂੰ ਮੈਂ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦਾ।

Ad Position 21
No active advertisement
ਅਜੀਤ ਡੈਸਕ 06-10-2026
ਲੁਧਿਆਣਾ, 5 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਇਕ ਹੋਰ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ। ਪਿੰਡ ਦੁੱਗਰੀ ਵਿਖੇ ‘ਹੈਪੀ’ ਦੇ ਪਰਿਵਾਰ ਨੂੰ ਮਕਾਨ ਦੀਆਂ ਚਾਬੀਆਂ ਸੌਂਪਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਕੇ ਜੋ ਮਨ ਨੂੰ ਸਕੂਨ ਮਿਲਦਾ ਹੈ, ਉਸ ਨੂੰ ਮੈਂ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦਾ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਸ ਪਰਮਾਤਮਾ ਦੀ ਅਪਾਰ ਕਿਰਪਾ ਸਦਕਾ ਭਵਿੱਖ ਵਿਚ ਵੀ ਲੋੜਵੰਦ ਪਰਿਵਾਰਾਂ ਦੀ ਇਸੇ ਤਰ੍ਹਾਂ ਸੇਵਾ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਇਹ ਸੇਵਾ ਕਾਰਜ ਕੋਈ ਇਕ ਦਿਨ ਦਾ ਉਪਰਾਲਾ ਨਹੀਂ ਹੈ, ਬਲਕਿ ਪਿਛਲੇ ਲੰਮੇ ਸਮੇਂ ਤੋਂ ਉਹ ਨਿਰੰਤਰ ਲੋੜਵੰਦਾਂ ਨੂੰ ਮਕਾਨ ਬਣਾ ਕੇ ਦੇ ਰਹੇ ਹਨ। ਉਨ੍ਹਾਂ ਪ੍ਰਣ ਕੀਤਾ ਕਿ ਇਲਾਕੇ ਵਿਚ ਜਿੱਥੇ ਵੀ ਕਿਸੇ ਪਰਿਵਾਰ ਨੂੰ ਛੱਤ ਦੀ ਲੋੜ ਹੋਵੇਗੀ, ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਗ਼ਰੀਬ ਪਰਿਵਾਰ ਬਿਨਾਂ ਛੱਤ ਤੋਂ ਨਾ ਰਹੇ। ਇਸ ਦੌਰਾਨ ਪਿੰਡ ਦੁੱਗਰੀ ਦੇ ਨਿਵਾਸੀਆਂ ਅਤੇ ਲਾਭਪਾਤਰੀ ਪਰਿਵਾਰ ਨੇ ਸਿਮਰਜੀਤ ਸਿੰਘ ਬੈਂਸ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੈਂਸ ਹਰ ਮੁਸ਼ਕਿਲ ਸਮੇਂ ਵਿਚ ਗ਼ਰੀਬਾਂ ਅਤੇ ਲੋੜਵੰਦਾਂ ਦੇ ਨਾਲ ਚਟਾਨ ਵਾਂਗ ਖੜ੍ਹਦੇ ਹਨ। ਇਸ ਮੌਕੇ ਬਲਦੇਵ ਸਿੰਘ ਪ੍ਰਧਾਨ, ਲਖਬੀਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਟੋਨਾ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ, ਪਾਰਟੀ ਵਰਕਰ ਅਤੇ ਸਮਾਜ ਸੇਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ਬਣੇ ਟਿਊਸ਼ਨ ਸੈਂਟਰ, ਗਲੀਆਂ ਬਣੀਆਂ ਪਾਰਕਿੰਗ ਲੁਧਿਆਣਾ ’ਚ ਰਿਹਾਇਸ਼ੀ ਇਲਾਕਿਆਂ ਦਾ ਵਪਾਰੀਕਰਨ ਬੇਲਗਾਮ, ਸੜਕਾਂ ’ਤੇ ਦੋ... ਅਗਲੀ ਖ਼ਬਰ ਗਾਹਕ ਬਣ ਕੇ ਆਏ 2 ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
Ad Position 24