ਖੇਡਾਂ ਦੇ ਖੇਡ ਮੁਕਾਬਲਿਆਂ ਵਿਚ 57 ਸਕੂਲਾਂ ਦੇ ਬੱਚਿਆਂ ਨੇ ਲਿਆ ਹਿੱਸਾ-ਸੰਤ ਆਲੋਵਾਲ
ਪੰਜਾਬੀ ਸਾਹਿਤ ਅਕਾਦਮੀ ਵਲੋਂ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਮੰਗ
ਲੁਧਿਆਣਾ, 6 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।
ਲੁਧਿਆਣਾ, 6 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਉੱਥੇ ਹੀ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਲਈ ਜੰਮੂ ਪੰਜਾਬੀ ਮੋਰਚੇ ਵਲੋਂ ਵੀ ਮੰਗ ਕੀਤੀ ਗਈ ਹੈ। ਉਥੇ ਹਿਤੈਸ਼ੀ ਲੋਕਾਂ ਨੇ ਸ਼ਾਂਤਮਈ ਰੋਸ ਰੈਲੀ ਕਰਕੇ ਇਸ ਮੰਗ ਨੂੰ ਬਾਖ਼ੂਬੀ ਉਭਾਰਿਆ ਹੈ ਅਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਅਕਾਦਮੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਥੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕੀਤਾ ਜਾਵੇ ਕਿਉਂਕਿ ਉਥੇ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦਖ਼ਲ ਦੇ ਕੇ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ 1947 ਤੋਂ ਬਹੁਤ ਪਹਿਲਾਂ ਵੀ ਸਕੂਲਾਂ ਵਿਚ ਪੰਜਾਬੀ ਪੜ੍ਹਾਈ ਜਾਂਦੀ ਰਹੀ ਹੈ, ਪਰ ਹੁਣ ਸਥਿਤੀ ਬਿਲਕੁਲ ਬਦਲ ਚੁੱਕੀ ਹੈ। ਹੋਰਨਾਂ ਤੋਂ ਇਲਾਵਾ ਮੰਗ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।