ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਛੂਹੇਗੀ ਬੁਲੰਦੀਆਂ - ਸਾਬਕਾ ਸਰਪੰਚ ਲਲਤੋਂ
ਇਯਾਲੀ/ਥਰੀਕੇ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾਣਾ ਪਾਰਟੀ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਮਜ਼ਬੂਤ ਹੋਵੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਵੀਂ ਊਰਜਾ ਨਾਲ ਮੈਦਾਨ ਵਿਚ ਉਤਰੇਗੀ।
ਪ
ਪਰਗਟ ਸਿੰਘ, ਤਰਲੋਚਨ ਸਿੰਘ ਲਲਤੋਂ
07-10-2026
ਇਯਾਲੀ/ਥਰੀਕੇ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾਣਾ ਪਾਰਟੀ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਮਜ਼ਬੂਤ ਹੋਵੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਵੀਂ ਊਰਜਾ ਨਾਲ ਮੈਦਾਨ ਵਿਚ ਉਤਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਤਾ ਗੁਜਰੀ ਮੈਡੀਕਲ ਕਾਲਜ ਅਤੇ ਹਸਪਤਾਲ ਕਿਸ਼ਨਗੰਜ, ਬਿਹਾਰ ਦੇ ਟਰੱਸਟੀ ਅਤੇ ਪਿੰਡ ਲਲਤੋਂ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ ਨੇ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਲੰਮੇ ਸਮੇਂ ਤੋਂ ਅੰਦਰੂਨੀ ਧੜੇਬੰਦੀ ਅਤੇ ਆਪਸੀ ਖਿੱਚੋਤਾਣ ਵਰਗੀਆਂ ਚੁਨੌਤੀਆਂ ਦਾ ਸਾਹਮਣਾ ਕਰਦੀ ਆ ਰਹੀ ਹੈ। ਅਜਿਹੇ ਸਮੇਂ ਵਿਚ ਪਰਗਟ ਸਿੰਘ ਲਈ ਸਭ ਤੋਂ ਅਹਿਮ ਚੁਨੌਤੀ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਆਪਣੇ ਤਜਰਬੇ ਅਤੇ ਸੰਗਠਨਕ ਸਮਰੱਥਾ ਨਾਲ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਤਾਲਮੇਲ ਕਾਇਮ ਕਰਕੇ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨਗੇ। ਪਰਗਟ ਸਿੰਘ ਦੀ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਬੁਲੰਦੀਆਂ ਛੂਹੇਗੀ।