07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਰਹੂਮ ਸ਼ਾਇਰ ਸੁਖਬੀਰ ਸਿੰਘ ਸੰਧੂ ਦੀ ਕਾਵਿ ਕਿਤਾਬ “ਪਾਇਲ” (ਸਰੀ) ਕੈਨੇਡਾ ‘ਚ ਲੋਕ ਅਰਪਣ

ਲੁਧਿਆਣਾ, 6 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 07-10-2026
ਲੁਧਿਆਣਾ, 6 ਅਕਤੂਬਰ (ਅ.ਬ.)- ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਾਊਥ ਏਸ਼ੀਅਨ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਹਿਤਾਂ ਦੀ ਤਰਜ਼ਮਾਨੀ ਕਰਦੇ ਆ ਰਹੇ ਮਨਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਸਾਹਿੱਤਕ ਤੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਸਰੀ ਸਿਟੀ ਦੀ ਮੇਅਰ ਬ੍ਰੈਂਡਾ ਲੌਕ, ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ, ਮੈਂਬਰ ਪਾਰਲੀਮੈਂਟ ਗੁਰਬਖਸ਼ ਸਿੰਘ ਸੈਣੀ, ਸਾਬਕਾ ਮੈਂਬਰ ਪਾਰਲੀਮੈਂਟ ਗੁਰਮੰਤ ਸਿੰਘ ਗਰੇਵਾਲ ਅਤੇ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਮੰਤਰੀ ਡਾ. ਗੁਲਜ਼ਾਰ ਸਿੰਘ ਚੀਮਾ ਤੋਂ ਇਲਾਵਾ ਸ਼ਹਿਰ ਦੀਆਂ ਨਾਮੀ ਸਾਹਿੱਤਕ, ਸੱਭਿਆਚਾਰਕ ਤੇ ਸਮਾਜਿਕ ਸਖਸ਼ੀਅਤਾਂ, ਸਿੱਖ ਸੁਸਾਇਟੀਆਂ, ਵੱਖ ਵੱਖ ਗੁਰਦੁਆਰਾ ਸਾਹਿਬਾਨ ਤੇ ਮੰਦਰਾਂ ਦੇ ਪ੍ਰਬੰਧਕ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਸਮੇਤ ਵੱਡੀ ਗਿਣਤੀ ਚ ਸ਼ਹਿਰੀ ਸ਼ਾਮਲ ਸਨ। ਵਿਸ਼ਾਲ ਹਾਜ਼ਰੀ ਭਰੇ ਇਸ ਸਮਾਗਮ ਦੇ ਮੰਚ ਤੋਂ ਸਾਰੀਆਂ ਮਾਨਯੋਗ ਸਖਸ਼ੀਅਤਾਂ ਨ੍ਹੇ ਸਾਂਝੇ ਰੂਪ ਵਿਚ ਨਾਮਵਰ ਸ਼ਾਇਰ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਮਰਹੂਮ ਸ਼ਾਇਰ ਸੁਖਬੀਰ ਸਿੰਘ ਸੰਧੂ ਦੀਆਂ ਅਲੋਪ ਹੋਈਆਂ ਰਚਨਾਵਾਂ ਦੇ ਸੰਗ੍ਰਹਿ “ਪਾਇਲ”ਨੂੰ 53 ਵਰ੍ਹਿਆਂ ਬਾਅਦ ਮੁੜ ਸੰਪਾਦਿਤ ਕੀਤੀ ਕਿਤਾਬ ਨੂੰ ਲੋਕ ਅਰਪਣ ਕੀਤਾ ਗਿਆ। ਇਸ ਕਿਤਾਬ ਨੂੰ ਸੁਖਬੀਰ ਸਿੰਘ ਸੰਧੂ ਪਰਿਵਾਰ ਤੇ ਕਰਨਲ ਜਸਬੀਰ ਭੁੱਲਰ ਦੇ ਸਹਿਯੋਗ ਨਾਲ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜਿੰਮੇਵਾਰੀ ਨਾਮਵਰ ਬੈਰਿਸਟਰ ਤੇ ਸੋਲਿਸਟਰ ਲਵਲੀਨ ਸਿੰਘ ਗਿੱਲ ਨੇ ਬਾਖੂਬੀ ਨਿਭਾਈ। ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ, ਸੁਰਜੀਤ ਸਿੰਘ ਮਾਧੋਪੁਰੀ, ਪਲਵਿੰਦਰ ਸਿੰਘ ਰੰਧਾਵਾ, ਦਰਸ਼ਨ ਸਿੰਘ ਸੰਘਾ, ਬਿੱਕਰ ਸਿੰਘ ਖੋਸਾ, ਜਸਵੀਰ ਸਿੰਘ ਭਲੂਰੀਆ, ਇੰਦਰਪਾਲ ਸਿੰਘ ਸੰਧੂ ਅਤੇ ਐਡਵੋਕੇਟ ਸੰਘਾ ਤੋਂ ਇਲਾਵਾ ਸ਼ੱਬਾ ਹੁੰਦਲ, ਬੂਟਾ ਸਿੰਘ ਢਿੱਲੋਂ, ਬਲਬੀਰ ਸਿੰਘ ਪੱਡਾ, ਬਲਬੀਰ ਸਿੰਘ ਬੋਪਾਰਾਏ, ਰਣਜੀਤ ਸਿੰਘ ਵਾਲੀਆ ਅਤੇ ਵੱਡੀ ਗਿਣਤੀ ਵਿੱਚ ਮੀਡੀਆ ਨਾਲ ਸਬੰਧਿਤ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਵਿਖੇ ਸਵਾਮੀ ਵਿਰਜਾਨੰਦ ਜੀ ਦੀ ਜੈਅੰਤੀ ‘ ਤੇ ਹਵਨ ਅਤੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਤੇਜ਼ ਰਫ਼ਤਾਰ ਸਕੂਲੀ ਬੱਸ ਖੰਭੇ ਨਾਲ ਟਕਰਾਈ
Ad Position 24