ਹਥਿਆਰਬੰਦ ਲੁਟੇਰੇ ਕਾਰੋਬਾਰੀ ਤੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਰਾਣੀ ਮਾਧੋ ਪੂਰੀ ਪੁਲੀ ਤੋਂ 5 ਹਥਿਆਰਬੰਦ ਲੁਟੇਰੇ ਇਕ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗਗਨਦੀਪ ਜੈਨ ਵਾਸੀ ਮਹਾਂਵੀਰ ਜੈਨ ਕਾਲੋਨੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਰਾਣੀ ਮਾਧੋ ਪੂਰੀ ਪੁਲੀ ਤੋਂ 5 ਹਥਿਆਰਬੰਦ ਲੁਟੇਰੇ ਇਕ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗਗਨਦੀਪ ਜੈਨ ਵਾਸੀ ਮਹਾਂਵੀਰ ਜੈਨ ਕਾਲੋਨੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਕੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੁਰਾਣੀ ਮਾਧੋਪੁਰੀ ਨੇੜੇ ਜਾ ਰਿਹਾ ਸੀ ਤਾਂ ਇਹਨਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਤੇ ਨਗਦੀ ਦੀ ਮੰਗ ਕੀਤੀ। ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸਦੇ ਪਾਈਆਂ ਹੋਈਆਂ ਦੋ ਸੋਨੇ ਦੀਆਂ ਮੁੰਦਰੀਆਂ, 25000 ਦੀ ਨਗਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਲਿਆ ਤੇ ਫ਼ਰਾਰ ਹੋ ਗਏ। ਗਗਨਦੀਪ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਸ਼ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।