ਆਈ. ਓ. ਸੀ. ਯੂ. ਐਸ. ਏ ਦੇ ਪ੍ਰਧਾਨ ਗਿਲਜੀਆਂ ਪਰਗਟ ਸਿੰਘ ਨੂੰ ਮਿਲੇ
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐਸ.
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐਸ. ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ, ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਪੰਜਾਬ ਦੀ ਰਾਜਨੀਤਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਉਚੇਚੇ ਤੌਰ ’ਤੇ ਪੁੱਜੇ। ਪ੍ਰਗਟ ਸਿੰਘ ਨਾਲ ਮੀਟਿੰਗ ਤੋਂ ਬਾਅਦ ਗਿਲਜ਼ੀਆਂ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਵਿਚ ਏਕਤਾ ਹੋਈ ਹੈ। ਜਿਸ ਨਾਲ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨਾ ਯਕੀਨੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਵੱਸਦੇ ਪੰਜਾਬੀ ਇਸ ਵੇਲੇ ਕਾਂਗਰਸ ਨੂੰ ਪਹਿਲ ਦੇ ਰਹੇ ਹਨ। ਕਿਉਂ ਕਿ 5 ਸਾਲ ਪਹਿਲਾਂ ਆਪ ਦੀ ਮਦਦ ਜਿਸ ਆਸ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ਉਹ ਬਿਲਕੁੱਲ ਵੀ ਪੂਰੀ ਨਹੀਂ ਹੋਈ।