09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿਕਸ ਲੈਂਡ ਯੂਜ਼ ਖੇਤਰ ’ਚ ਚੱਲ ਰਹੇ ਕਾਰੋਬਾਰ ਨੂੰ ਬਚਾਉਣ ਲਈ ਕਾਰੋਬਾਰੀਆਂ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਕੀਤਾ ਰੋਸ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਖੇਤਰ ‘ਚ ਲੱਗੀਆਂ ਸਨਅਤੀ ਇਕਾਈਆਂ ਦੀ ਮਿਆਦ ਖ਼ਤਮ ਹੋ ਜਾਣ ਕਰਕੇ ਇਸ ਖੇਤਰ ਵਿਚ ਚੱਲ ਰਹੇ ਕਾਰੋਬਾਰਾਂ ਤੇ ਉਜਾੜੇ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ, ਕਿਉਂਕਿ 30 ਸਤੰਬਰ ਨੂੰ ਮਿਆਦ ਵਿਚ ਕੀਤਾ ਵਾਧਾ ਖ਼ਤਮ ਹੋ ਗਿਆ ਹੈ, ਜਿਸ ਦੇ ਵਿਰੋਧ ਵਿਚ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਅਤੇ ਯੂ. ਸੀ.

Ad Position 21
No active advertisement
ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਖੇਤਰ ‘ਚ ਲੱਗੀਆਂ ਸਨਅਤੀ ਇਕਾਈਆਂ ਦੀ ਮਿਆਦ ਖ਼ਤਮ ਹੋ ਜਾਣ ਕਰਕੇ ਇਸ ਖੇਤਰ ਵਿਚ ਚੱਲ ਰਹੇ ਕਾਰੋਬਾਰਾਂ ਤੇ ਉਜਾੜੇ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ, ਕਿਉਂਕਿ 30 ਸਤੰਬਰ ਨੂੰ ਮਿਆਦ ਵਿਚ ਕੀਤਾ ਵਾਧਾ ਖ਼ਤਮ ਹੋ ਗਿਆ ਹੈ, ਜਿਸ ਦੇ ਵਿਰੋਧ ਵਿਚ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਅਤੇ ਯੂ.ਸੀ.ਪੀ.ਐਮ.ਏ. ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਵੱਡੀ ਗਿਣਤੀ ਵਿਚ ਕਾਰੋਬਾਰੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂ.ਸੀ.ਪੀ.ਐਮ.ਏ. ਦੇ ਸਾਬਕਾ ਪ੍ਰਧਾਨ ਡੀ.ਐਸ. ਚਾਵਲਾ ਨੇ ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਬੇਈਮਾਨਾਂ ਦੀ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕਰਕੇ ਸਾਡੇ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸਤਾ ਵਿਚ ਆਉਣ ਉਪਰੰਤ ਜਦ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਸਨਅਤੀ ਇਕਾਈਆਂ ਦੀ ਮਿਆਦ ਖ਼ਤਮ ਹੋਈ ਸੀ ਤਾਂ ਸਾਡੇ ਵਲੋਂ ਕਈ ਹਫ਼ਤੇ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ ਤੁਸੀਂ ਰੋਸ ਪ੍ਰਦਰਸ਼ਨ ਨਾ ਕਰੋ ਅਸੀਂ ਤੁਹਾਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਸਰਕਾਰ ਸਨਅਤੀ ਇਕਾਈਆਂ ਦਾ ਉਜਾੜਾ ਨਹੀਂ ਹੋਣ ਦੇਵੇਗੀ ਅਤੇ ਜਲਦ ਹੀ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਐਲਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਰਾਜਨੀਤਕ ਪਾਰਟੀ ਨਾਲ ਸਬੰਧ ਤਾਂ ਨਹੀਂ ਰੱਖਦੇ, ਪਰ ਇਹ ਕਹਿਣ ਲੱਗੇ ਵੀ ਝਿਜਕ ਮਹਿਸੂਸ ਨਹੀਂ ਕਰਦੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੀਆਂ ਹੀ ਸਿਆਸੀ ਪਾਰਟੀਆਂ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ। ਇਸ ਮੌਕੇ ਕਾਰੋਬਾਰੀ ਜਗਬੀਰ ਸਿੰਘ ਸੋਖੀ ਨੇ ਸਰਕਾਰ ਦੀਆਂ ਨੀਤੀਆਂ ਨੂੰ ਕੋਸਦਿਆਂ ਕਿਹਾ ਕਿ ਸਮੇਂ ਸਮੇਂ ਸਿਰ ਹੋਰਨਾਂ ਸਰਕਾਰਾਂ ਨੇ ਰਹਿਮ ਦਿਲੀ ਦਿਖਾਉਂਦੇ ਹੋਇਆਂ ਸਮਾਂ ਸੀਮਾ ਵਿਚ 5 ਸਾਲ ਦਾ ਵਾਧਾ ਕੀਤਾ ਗਿਆ, ਪਰ ਮੌਜੂਦਾ ਸਰਕਾਰ ਵਲੋਂ ਸਿਰਫ਼ ਤਿੰਨ ਸਾਲ ਦਾ ਹੀ ਵਾਧਾ ਕੀਤਾ ਗਿਆ, ਜਿਸ ਕਰਕੇ ਕਾਰੋਬਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਐਲਾਨਣ ਦੀ ਮੰਗ ਕਰਦਿਆਂ ਕਿਹਾ ਕਿ ਸਾਨੂੰ ਅਸਥਾਈ ਨਹੀਂ ਸਥਾਈ ਹੱਲ ਚਾਹੀਦਾ ਹੈ। ਇਸ ਮੌਕੇ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਲੰਬੀ ਘਾਲਣਾ ਬਾਅਦ ਇਸ ਖੇਤਰ ਵਿਚ ਕਾਰੋਬਾਰ ਸਥਾਪਿਤ ਕੀਤੇ ਗਏ ਸਨ ਇਸ ਕਰਕੇ ਕਾਰੋਬਾਰ ਦਾ ਉਜਾੜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ। ਉਨ੍ਹਾਂ ਇਸ ਮੌਕੇ ਜਿੱਥੇ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਿਧਾਨ ਸਭਾ ਵਿਚ ਚੁੱਕੇ ਗਏ ਇਸ ਮੁੱਦੇ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਸ਼ਹਿਰੀ ਖੇਤਰ ਵਿਚ ਆਉਂਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਇਸ ਮੰਗ ਨੂੰ ਦੇਖਦੇ ਹੋਏ ਸਾਰੇ ਹੀ ਵਿਧਾਇਕਾਂ ਨੂੰ ਇਸ ਮੁੱਦੇ ਨੂੰ ਹੱਲ ਕਰਵਾਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਜਿੱਥੇ ਕਾਰੋਬਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਥੇ ਹੀ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਰਨਲ ਮੈਨੇਜਰ ਨੂੰ ਮੁੱਖ ਮੰਤਰੀ ਦੇ ਨਾਮ ’ਤੇ ਇਕ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਮਨਰਾਜ ਸਿੰਘ ਠੁਕਰਾਲ, ਗੁਰਪ੍ਰੀਤ ਸਿੰਘ ਕਾਹਲੋਂ, ਸਵਿੰਦਰ ਸਿੰਘ ਹੂੰਝਣ, ਰਜਿੰਦਰ ਸਿੰਘ ਕਲਸੀ, ਗਗਨ ਸ਼ਰਮਾ, ਸੁਮੇਸ਼ ਕੋਛੜ, ਅਸ਼ੋਕ ਪੱਬੀ, ਵਿੱਕੀ ਦੁਰਗਾ, ਹਰਜੀਤ ਸਿੰਘ ਪਨੇਸਰ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਇੰਦਰਜੀਤ ਸਿੰਘ, ਪਵਨ ਢੰਡ, ਰਜਨੀਸ਼ ਖੁੱਲਰ, ਦਿਨੇਸ਼ ਗੋਗੀਆ, ਲਖਵਿੰਦਰ ਸਿੰਘ ਲਾਲੀ, ਬਿੱਟੂ ਪੱਬੀ, ਕੁਲਦੀਪ ਸਿੰਘ ਸੰਧੂ, ਬਲਬੀਰ ਸਿੰਘ, ਰਵਿੰਦਰ ਸਿੰਘ, ਦਵਿੰਦਰ ਭਟਨਾਗਰ, ਹਰਦੀਪ ਸਿੰਘ ਸੋਹਲ, ਗੰਗਾ ਰਾਮ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਰਖ਼ਾਨੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਫ਼ ਪਾਣੀ ’ ਚ ਘੁੰਮ ਰਹੇ ਸੁੰਡੀਆਂ ਵਰਗੇ ਜੀਵ ਹੁੰਦੇ ਨੇ ਡੇਂਗੂ ਦਾ ਲਾਰਵਾ - ਕਾਰਜਕਾਰੀ ਸਿਵਲ ਸਰਜਨ ਅਗਲੀ ਖ਼ਬਰ ਕਾਂਗਰਸੀ ਆਗੂ ਰਣਜੀਤ ਰਾਣਾ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ
Ad Position 24