09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਵ : ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ’ ਚ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ

ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਐਵਰ ਸ਼ਾਇਨਜ਼ ਹੌਜ਼ਰੀ ਦੇ ਮਾਲਕ ਮਨਮੋਹਨ ਸਿੰਘ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਦੁੱਗਰੀ ਫੇਸ-2 ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਿਲ ਹੋ ਕੇ ਸਵ: ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 09-10-2026
ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਐਵਰ ਸ਼ਾਇਨਜ਼ ਹੌਜ਼ਰੀ ਦੇ ਮਾਲਕ ਮਨਮੋਹਨ ਸਿੰਘ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਦੁੱਗਰੀ ਫੇਸ-2 ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਿਲ ਹੋ ਕੇ ਸਵ: ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਸੋਖੀ ਮੈਂਬਰ ਐਸ.ਜੀ.ਪੀ.ਸੀ., ਜਸਵਿੰਦਰ ਸਿੰਘ ਭੋਲਾ ਸਾਬਕਾ ਕੌਂਸਲਰ, ਅਮਿਤ ਗੁਸਾਈਂ, ਬੀਬੀ ਗੁਰਪ੍ਰੀਤ ਕੌਰ ਸੀਬੀਆ ਪ੍ਰਧਾਨ ਇਸਤਰੀ ਅਕਾਲੀ ਦਲ, ਗੁਰਿੰਦਰਪਾਲ ਸਿੰਘ ਬਾਲਾ, ਕੌਂਸਲਰ ਹਰਪ੍ਰੀਤ ਸਿੰਘ ਬੇਦੀ, ਕੌਂਸਲਰ ਗੁਰਪ੍ਰੀਤ ਸਿੰਘ ਬੱਬਲ, ਬਲਜੀਤ ਸਿੰਘ ਛਤਵਾਲ, ਸਾਬਕਾ ਕੌਂਸਲਰ ਪਰਮਿੰਦਰ ਮਹਿਤਾ, ਸਾਬਕਾ ਕੌਂਸਲਰ ਜਸਬੀਰ ਸਿੰਘ ਚੱਢਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ, ਜਥੇਦਾਰ ਹਰਚਰਨ ਸਿੰਘ ਸ਼ੰਮੀ, ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ, ਐਡਵੋਕੇਟ ਦਰਸ਼ਨ ਸਿੰਘ ਰਾਏ, ਤਰਨਵੀਰ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਬੰਟੀ ਚੌਹਾਨ, ਕੌਂਸਲਰ ਦਿਲਰਾਜ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਜਗਦੀਸ਼ ਸਿੰਘ ਗਰਚਾ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਭੇਜੇ ਸ਼ੋਕ ਮਤੇ ਪੜ੍ਹ ਕੇ ਸੁਣਾਏ ਗਏ। ਦਵਿੰਦਰ ਸਿੰਘ ਕੱਕੜ ਨੇ ਦੱਸਿਆ ਕਿ ਸਵ: ਮਨਮੋਹਨ ਸਿੰਘ ਦੀ ਯਾਦ ਵਿਚ ਪਰਿਵਾਰ ਵਲੋਂ ਐਂਬੂਲੈਂਸ ਸੇਵਾ ਜਲਦ ਸ਼ੁਰੂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਐਵਾਰਡ ਜੇਤੂ ਡਾਇਰੈਕਟਰ ਧੰਜਲ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਖੰਨਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਦਰਬਾਰ ਹਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਉਣ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਕੋਈ ਸੰਪੰਨ
Ad Position 24