ਨਰੇਸ਼ ਧੀਂਗਾਨ ਸ਼੍ਰੋਮਣੀ ਅਕਾਲੀ ਦਲ ਐਸ . ਸੀ . ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਐਸ. ਸੀ. ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਨਾਲ ਵਾਲਮੀਕਿ ਸਮਾਜ ਦੇ ਨਾਲ-ਨਾਲ ਸਮੂਹ ਐਸ. ਸੀ. ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਨਰੇਸ਼ ਧੀਂਗਾਨ ਨੇ ਸਭ ਤੋਂ ਪਹਿਲਾਂ ਆਪਣੀ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ. ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਕੇ ਵੱਡੀ ਗਿਣਤੀ ਵਿਚ ਆਮ ਜਨਤਾ ਨੂੰ ਪਾਰਟੀ ਨਾਲ ਜੋੜਨਗੇ ਕਿਉਂਕਿ ਪੰਜਾਬ ਸਿਰਫ਼ ਤੇ ਸਿਰਫ਼ ਅਕਾਲੀ ਦਲ ਨੇ ਹੀ ਸਾਰੇ ਭਾਈਚਾਰਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ, ਜਦੋਂ ਕਿ ਬਾਕੀ ਪਾਰਟੀਆਂ ਨੇ ਤਾਂ ਐਸ. ਸੀ. ਸਮਾਜ ਨੂੰ ਸਿਰਫ਼ ਤੇ ਸਿਰਫ਼ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਸ. ਸੀ. ਸਮਾਜ ਦੇ ਹੱਕਾਂ ਉਤੇ ਸਭ ਤੋਂ ਵੱਡਾ ਡਾਕਾ ਆਮ ਆਦਮੀ ਪਾਰਟੀ ਨੇ ਮਾਰਿਆ ਹੈ ਕਿਉਂਕਿ ਆਪ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਥੇ ਐਸ. ਸੀ. ਸਮਾਜ ਵਿਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਪੰਜਾਬ ਸਰਕਾਰ ਨੇ ਹਾਲੇ ਤੱਕ ਓਵਰਏਜ਼, ਮਾਲੀ ਬੇਲਦਾਰ, ਡਰਾਈਵਰਾਂ ਨੂੰ ਪੱਕਾ ਤਾਂ ਕੀ ਕਰਨਾ ਸਗੋਂ ਉਨ੍ਹਾਂ ਦੀ ਤਨਖਾਹ ਵਿਚ ਵੀ ਵਾਧਾ ਨਾ ਕਰਕੇ ਤੇ ਨਾ ਹੀ ਡੀ.ਏ. ਦੇ ਕੇ ਮੁਲਾਜ਼ਮਾਂ ਨੂੰ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।