09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੌਂਸਲਰ ਵੀਰੂ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡਾਰੀ ਕਲਾਂ ਦਾ ਨਿਰੀਖਣ

ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡਾਰੀ ਕਲਾਂ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਵੱਖ-ਵੱਖ ਕਮਰਿਆਂ, ਬਾਥਰੂਮਾਂ ਅਤੇ ਵਿਸ਼ੇਸ਼ ਤੌਰ ’ਤੇ ਮਿਡ-ਡੇ-ਮੀਲ ਤਹਿਤ ਬਣਾਏ ਜਾ ਰਹੇ ਖਾਣੇ ਦੀ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 09-10-2026
ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡਾਰੀ ਕਲਾਂ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਵੱਖ-ਵੱਖ ਕਮਰਿਆਂ, ਬਾਥਰੂਮਾਂ ਅਤੇ ਵਿਸ਼ੇਸ਼ ਤੌਰ ’ਤੇ ਮਿਡ-ਡੇ-ਮੀਲ ਤਹਿਤ ਬਣਾਏ ਜਾ ਰਹੇ ਖਾਣੇ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਮਿਡ-ਡੇ-ਮੀਲ ਤਹਿਤ ਖਾਣਾ ਬਣਾ ਰਹੀਆਂ ਔਰਤਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਜਦੋਂ ਸਕੂਲ ਵਿਚ ਰੱਖੇ ਰਾਸ਼ਨ ਵਾਲੇ ਕਮਰੇ ਦੀ ਜਾਂਚ ਕੀਤੀ ਤਾਂ ਕਈ ਤਰ੍ਹਾਂ ਦੀਆਂ ਖ਼ਾਮੀਆਂ ਪਾਈਆਂ ਪਈਆਂ। ਡਰੰਮਾਂ ਵਿਚ ਜੋ ਚੌਲ ਪਏ ਹੋਏ ਸਨ, ਉਸ ਵਿਚ ਸੁਸਰੀਆਂ ਚੱਲ ਰਹੀਆਂ ਸਨ। ਇਸ ਮੌਕੇ ਕੌਂਸਲਰ ਵੀਰੂ ਨੇ ਸਕੂਲ ਵਿਚ ਵੱਖ-ਵੱਖ ਕਮਰਿਆਂ ਦੀ ਜਾਂਚ ਵੀ ਕੀਤੀ। ਇਸ ਦੌਰਾਨ ਦੇਖਿਆ ਕਿ ਇਕ ਕਮਰੇ ਵਿਚ 150-200 ਤੋਂ ਵਧੇਰੇ ਬੱਚੇ ਪੜ੍ਹਾਈ ਕਰ ਰਹੇ ਸਨ, ਜਿਨ੍ਹਾਂ ਨੂੰ ਕੇਵਲ ਇਕ ਹੀ ਅਧਿਆਪਕ ਪੜ੍ਹਾ ਰਿਹਾ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਅਧਿਆਪਕਾ ਸਵਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ 2174 ਬੱਚਿਆਂ ਨੂੰ ਪੜ੍ਹਾਉਣ ਲਈ ਕੁੱਲ 28 ਅਧਿਆਪਕ ਹਨ, ਜਿਨ੍ਹਾਂ ਵਿਚੋਂ 5 ਅਧਿਆਪਕ ਡੈਪੂਟੇਸ਼ਨ ਤੇ ਗਏ ਹੋਏ ਹਨ, ਜਦ ਕਿ 7 ਅਧਿਆਪਕਾਂ ਦੀ ਪੱਕੀ ਡਿਊਟੀ ਬੀ.ਐਲ.ਓ. ਵਜੋਂ ਲੱਗੀ ਹੋਈ ਹੈ ਅਤੇ ਇਕ ਅਧਿਆਪਕ ਦੀ ਡਿਊਟੀ ਬਲਾਕ ਪ੍ਰਾਇਮਰੀ ਅਫ਼ਸਰ ਦੇ ਦਫ਼ਤਰ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮੁਕਾਬਲੇ ਸਕੂਲ ਵਿਚ ਅਧਿਆਪਕਾਂ ਦੀ ਵੱਡੀ ਘਾਟ ਦੇ ਨਾਲ ਨਾਲ ਕਮਰਿਆਂ ਦੀ ਵੀ ਘਾਟ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਕੂਲ ਵਿਚ ਅਧਿਆਪਕਾਂ ਦੀ ਗਿਣਤੀ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਸਕੂਲ ਵਿਚ ਜਿਹੜੀਆਂ ਕਮੀਆਂ ਰਹਿੰਦੀਆਂ ਹਨ, ਉਨ੍ਹਾਂ ਨੂੰ ਵੀ ਜਲਦ ਦੂਰ ਕਰ ਲਿਆ ਜਾਵੇਗਾ। ਸਕੂਲ ਵਿਚ ਕਈ ਮਿਡ-ਡੇ-ਮੀਲ ਵਰਕਰ ਵੀ ਬੱਚਿਆਂ ਨੂੰ ਪੜ੍ਹਾਉਂਦੇ ਦੇਖੇ ਗਏ। ਇਸ ਮੌਕੇ ਕੌਂਸਲਰ ਵੀਰੂ ਨੇ ਮਿਡ-ਡੇ-ਮੀਲ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮਿਡ-ਡੇ-ਮੀਲ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜੇਕਰ ਥੋੜ੍ਹੀ ਬਹੁਤੀ ਤਨਖ਼ਾਹ ਸਰਕਾਰ ਵਲੋਂ ਪਾਈ ਜਾਂਦੀ ਹੈ ਤਾਂ ਉਸ ਵਿਚ ਵੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਕੁੱਲ 16 ਮਿਡ-ਡੇ-ਮੀਲ ਵਰਕਰ ਕੰਮ ਕਰ ਰਹੀਆਂ ਹਨ, ਜਦ ਕਿ ਚਾਰ ਸਫ਼ਾਈ ਸੇਵਕ ਮੌਜੂਦ ਹਨ। ਕੌਂਸਲਰ ਵੀਰੂ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਉਚ ਸਿੱਖਿਆ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਦੀ ਸਮੇਂ ਸਮੇਂ ਸਿਰ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ। ਕੌਂਸਲਰ ਵੀਰੂ ਨੇ ਮਿਡ-ਡੇ-ਮੀਲ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਵਿਧਾਨ ਸਭਾ ਚੋਣਾਂ ਵਿਚ ਕੁੱਝ ਸਮਾਂ ਰਹਿ ਗਿਆ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਕੌਰ ਭੰਬਰਾ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਪੋਸ਼ ਐਕਟ ਸੰਬੰਧੀ ਸੈਮੀਨਾਰ ਕਰਵਾਇਆ
Ad Position 24