08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਗਟ ਸਿੰਘ, ਭਾਰਤ ਭੂਸ਼ਣ ਆਸ਼ੂ, ਹਰਜਾਪ ਸਿੰਘ ਗਿੱਲ

ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ ਚ ਬਣੇਗੀ ਆਉਣ ਵਾਲੀ ਸਰਕਾਰ - ਹਰਜਾਪ ਗਿੱਲ ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਪਦਮਸ੍ਰੀ ਓਲੰਪੀਅਨ ਹਾਕੀ ਖਿਡਾਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ, ਕਿਉਂਕਿ ਪਰਗਟ ਸਿੰਘ ਇਕ ਬੇਦਾਗ਼ ਸ਼ਖ਼ਸੀਅਤ ਹਨ ਅਤੇ ਉਨ੍ਹਾਂ ’ਤੇ ਕੇਂਦਰ ਸਰਕਾਰ ਦੇ ਈ. ਡੀ.

Ad Position 21
No active advertisement
ਅਜੀਤ ਡੈਸਕ 09-10-2026
ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ ਚ ਬਣੇਗੀ ਆਉਣ ਵਾਲੀ ਸਰਕਾਰ - ਹਰਜਾਪ ਗਿੱਲ
ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਪਦਮਸ੍ਰੀ ਓਲੰਪੀਅਨ ਹਾਕੀ ਖਿਡਾਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ, ਕਿਉਂਕਿ ਪਰਗਟ ਸਿੰਘ ਇਕ ਬੇਦਾਗ਼ ਸ਼ਖ਼ਸੀਅਤ ਹਨ ਅਤੇ ਉਨ੍ਹਾਂ ’ਤੇ ਕੇਂਦਰ ਸਰਕਾਰ ਦੇ ਈ.ਡੀ. ਅਤੇ ਪੰਜਾਬ ਸਰਕਾਰ ਦੇ ਵਿਜੀਲੈਂਸ ਵਰਗੇ ਹਥਿਆਰ ਵੀ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀ ਸਾਥੀ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ ਉਹ ਜਲਦ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਮਿਲ ਕੇ ਵਧਾਈ ਦੇਣਗੇ। ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਤੋਂ ਨਕਾਰੇ ਹੋਏ ‘ਆਪ’ ਆਗੂਆਂ ਅਤੇ ਉਨ੍ਹਾਂ ਦੇ ਚਹੇਤਿਆਂ ’ਤੇ ਪੰਜਾਬ ਸਰਕਾਰ ਕਿਸ ਤਰ੍ਹਾਂ ਪੰਜਾਬ ਦਾ ਖ਼ਜ਼ਾਨਾ ਲੁਟਾ ਰਹੀ ਹੈ ਅਤੇ ਦਿੱਲੀ ਤੋਂ ਆਏ ਹੋਏ ਲੋਕਾਂ ਨੂੰ ਤਿੰਨ ਚਾਰ ਲੱਖ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਇਸ ਫ਼ੈਸਲੇ ਦਾ ਹਰੇਕ ਕਾਂਗਰਸੀ ਨੂੰ ਸਵਾਗਤ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐਮ . ਕਾਮ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ ਤੇ ਵਰਕਰਾਂ ’ ਚ ਨਵੀਂ ਊਰਜਾ ਪੈਦਾ ਹੋਈ - ਕਾਦੀਆਂ , ਬਾੜੇਵਾਲ , ਮਲ...
Ad Position 24