08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਸ਼ਿਆਂ ਖ਼ਿਲਾਫ਼ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ 13 ਨੂੰ-ਸਿੰਮਕ

ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਕਹਿਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਚਲਾਈ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਦੇ ਤਹਿਤ ਦੂਜਾ ਪੜਾਅ 13 ਅਕਤੂਬਰ ਨੂੰ ਹਲਕਾ ਗਿੱਲ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਕਤ ਵਿਚਾਰ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਸਰਕਲ ਲਾਡੋਵਾਲ ਅਤੇ ਨਾਲ ਲੱਗਦੇ ਪਿੰਡਾਂ ਦੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 09-10-2026
ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਕਹਿਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵਲੋਂ ਚਲਾਈ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਦੇ ਤਹਿਤ ਦੂਜਾ ਪੜਾਅ 13 ਅਕਤੂਬਰ ਨੂੰ ਹਲਕਾ ਗਿੱਲ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਕਤ ਵਿਚਾਰ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਸਰਕਲ ਲਾਡੋਵਾਲ ਅਤੇ ਨਾਲ ਲੱਗਦੇ ਪਿੰਡਾਂ ਦੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਇਸ ਮੌਕੇ ਸਿੰਮਕ (ਸਾਬਕਾ ਜੱਜ) ਵਲੋਂ ਭੱਟੀਆਂ ਬੇਟ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਭਵਨ ਵਿਖੇ ਪਹੁੰਚੇ ਅਤੇ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਆਗਾਮੀ ਪ੍ਰੋਗਰਾਮ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿਚ ਧੱਕਣ ਵਾਲੇ ਨਸ਼ਾ ਤਸਕਰਾਂ ਅਤੇ ਨਸ਼ਿਆਂ ‘ਤੇ ਕਾਬੂ ਪਾਉਣ ਵਿਚ ਨਾਕਾਮ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮਹਿਲਾਵਾਂ ਵਲੋਂ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਇਹ ਪ੍ਰੋਗਰਾਮ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਕਿਰਨਦੀਪ ਕੌਰ ਕਾਦੀਆਂ, ਹਲਕਾ ਪ੍ਰਧਾਨ ਇਸਤਰੀ ਵਿੰਗ ਬੀਬੀ ਗੁਰਦੀਪ ਕੌਰ ਜੱਸੋਵਾਲ, ਇਸਤਰੀ ਬੀ.ਸੀ. ਵਿੰਗ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਯੂਥ ਪ੍ਰਧਾਨ ਸ. ਹਰਸ਼ਵੀਰ ਸਿੰਘ ਝਮਟ, ਬਲਾਕ ਸੰਮਤੀ ਮੈਂਬਰ ਪਰਮਿੰਦਰ ਪਿੰਦੀ, ਸਰਕਲ ਪ੍ਰਧਾਨ ਇਕਬਾਲ ਸਿੰਘ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ, ਨਿਰਵੈਰ ਸਿੰਘ ਲਾਹੌਰੀਆ, ਨਰਿੰਦਰ ਸਿੰਘ ਗਰੇਵਾਲ ਮੰਝ ਫੱਗੂਵਾਲ, ਸਤਨਾਮ ਸਿੰਘ ਅਤੇ ਮਨਿੰਦਰ ਸਿੰਘ ਕਾਕਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ਦਾ ਵੱਡੀ ਗਿਣਤੀ ’ ਚ ਲੋਕਾਂ ਨੇ ਉਠਾਇਆ ਲਾਭ ਅਗਲੀ ਖ਼ਬਰ ਸ਼ੇਰਪੁਰ ਚੌਕ ਸਥਿਤ ਕੰਕਰੀਟ ਪਲਾਂਟ ਦੀਵਾਲੀ ਤੱਕ ਹੋਵੇਗਾ ਸ਼ਿਫ਼ਟ - ਮੇਅਰ ਇੰਦਰਜੀਤ ਕੌਰ
Ad Position 24