10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੜਕ ਕਿਨਾਰੇ ਨੋ-ਪਾਰਕਿੰਗ ਜ਼ੋਨ ’ਚ ਖੜ੍ਹੇ ਓਵਰਲੋਡ ਟਰੱਕ ਨਾਲ ਈ-ਰਿਕਸ਼ਾ ਦੀ ਭਿਆਨਕ ਟੱਕਰ

ਢੰਡਾਰੀ ਕਲਾਂ/ਲੁਧਿਆਣਾ, 9 ਅਕਤੂਬਰ (ਜਸਵੀਰ ਸਿੰਘ ਬੰਗਾ)-ਥਾਣਾ ਫੋਕਲ ਪੁਆਇੰਟ ਅਧੀਨ ਆਉਂਦੀ ਮੈਟਰੋ ਰੋਡ ’ਤੇ ਸੜਕ ਕਿਨਾਰੇ ਨੋ-ਪਾਰਕਿੰਗ ਜ਼ੋਨ ‘ਚ ਗੈਰਕਾਨੂੰਨੀ ਤਰੀਕੇ ਨਾਲ ਖੜ੍ਹੇ ਇਕ ਓਵਰਲੋਡ ਟਰੱਕ ਨਾਲ ਈ-ਰਿਕਸ਼ਾ ਦੀ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਤੋਂ ਬਾਹਰ ਨਿਕਲੇ ਲੋਹੇ ਦੇ ਸਰੀਏ ਈ-ਰਿਕਸ਼ਾ ਚਾਲਕ ਦੀ ਗਰਦਨ ਦੇ ਆਰ-ਪਾਰ ਹੋ ਗਏ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Ad Position 21
No active advertisement
ਮ੍ਰਿਤਕ ਦੀ ਫਾਈਲ ਫ਼ੋਟੋ। 10-10-2026

ਢੰਡਾਰੀ ਕਲਾਂ/ਲੁਧਿਆਣਾ, 9 ਅਕਤੂਬਰ (ਜਸਵੀਰ ਸਿੰਘ ਬੰਗਾ)-ਥਾਣਾ ਫੋਕਲ ਪੁਆਇੰਟ ਅਧੀਨ ਆਉਂਦੀ ਮੈਟਰੋ ਰੋਡ ’ਤੇ ਸੜਕ ਕਿਨਾਰੇ ਨੋ-ਪਾਰਕਿੰਗ ਜ਼ੋਨ ‘ਚ ਗੈਰਕਾਨੂੰਨੀ ਤਰੀਕੇ ਨਾਲ ਖੜ੍ਹੇ ਇਕ ਓਵਰਲੋਡ ਟਰੱਕ ਨਾਲ ਈ-ਰਿਕਸ਼ਾ ਦੀ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਤੋਂ ਬਾਹਰ ਨਿਕਲੇ ਲੋਹੇ ਦੇ ਸਰੀਏ ਈ-ਰਿਕਸ਼ਾ ਚਾਲਕ ਦੀ ਗਰਦਨ ਦੇ ਆਰ-ਪਾਰ ਹੋ ਗਏ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 35 ਸਾਲਾਂ ਦੀਪਕ ਪਾਂਡੇ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਪ੍ਰਿੰਸ ਨੇ ਦੱਸਿਆ ਕਿ ਉਸ ਦਾ ਭਰਾ ਦੀਪਕ ਈ-ਰਿਕਸ਼ਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਦੋ ਛੋਟੀਆਂ ਬੱਚੀਆਂ ਅਤੇ ਪਰਿਵਾਰ ਨੂੰ ਛੱਡ ਗਿਆ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਘਰ ਵਿਚ ਇਕੱਲਾ ਹੀ ਕਮਾਉਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੜਕ ’ਤੇ ਨੋ-ਪਾਰਕਿੰਗ ‘ਚ ਖੜ੍ਹਾ ਓਵਰਲੋਡ ਟਰੱਕ ਹੀ ਇਸ ਜਾਨਲੇਵਾ ਹਾਦਸੇ ਦੀ ਵਜ੍ਹਾ ਬਣਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਰਹਿੰਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ ’ਤੇ ਗ਼ਲਤ ਤਰੀਕੇ ਨਾਲ ਖੜ੍ਹੇ ਭਾਰੀ ਵਾਹਨਾਂ ਤੇ ਓਵਰਲੋਡਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਘਟਨਾ ਦੀ ਜਾਣਕਾਰੀ ਮਿਲਦੇ ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਇੰਸਪੈਕਟਰ ਕੁਲਬੀਰ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਘਟਨਾ ‘ਚ ਸ਼ਾਮਿਲ ਓਵਰਲੋਡ ਟਰੱਕ ਨੂੰ ਜ਼ਬਤ ਕਰਕੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ। ਪੁਲਿਸ ਨੇ ਟਰੱਕ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ 108 ਐਂਬੂਲੈਂਸ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੇ ਸੜਕ ’ਤੇ ਹੀ ਤੋੜਿਆ ਦਮ
Ad Position 24