ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਢੰਡਾਰੀ ਕਲਾਂ/ਲੁਧਿਆਣਾ, 9 ਅਕਤੂਬਰ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਗੁਰੂ ਨਾਨਕ ਕਾਲੋਨੀ, ਪਿੰਡ ਜਸਪਾਲ ਬਾਂਗਰ ਵਿਖੇ ਰਹਿੰਦੇ ਇਕ ਨੌਜਵਾਨ ਨੇ ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮ੍ਰਿਤਕ ਦੇ ਭਰਾ ਆਕਾਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਭਰਾ ਰਣਜੀਤ ਕੁਮਾਰ (26) ਦੀ ਡੇਢ-ਦੋ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ।
ਢੰਡਾਰੀ ਕਲਾਂ/ਲੁਧਿਆਣਾ, 9 ਅਕਤੂਬਰ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਗੁਰੂ ਨਾਨਕ ਕਾਲੋਨੀ, ਪਿੰਡ ਜਸਪਾਲ ਬਾਂਗਰ ਵਿਖੇ ਰਹਿੰਦੇ ਇਕ ਨੌਜਵਾਨ ਨੇ ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮ੍ਰਿਤਕ ਦੇ ਭਰਾ ਆਕਾਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਭਰਾ ਰਣਜੀਤ ਕੁਮਾਰ (26) ਦੀ ਡੇਢ-ਦੋ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ। ਜਦੋਂ ਉਹ ਆਪਣੇ ਭਰਾ ਦੇ ਕਮਰੇ ਵਿਚ ਗਿਆ ਤਾਂ ਉਸ ਨੇ ਫਾਹਾ ਲਗਾਇਆ ਹੋਇਆ ਸੀ। ਜਦੋਂ ਉਸ ਨੇ ਆਪਣੇ ਤੌਰ ‘ਤੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਸ ਦਾ ਭਰਾ ਲਗਾਤਾਰ ਆਪਣੀ ਮੰਗੇਤਰ ਦੇ ਘਰ ਜਾਂਦਾ ਰਹਿੰਦਾ ਸੀ। ਪਿਛਲੇ ਦਿਨੀਂ ਉਸ ਦੀ ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਭਰਾ ਰਣਜੀਤ ਕੁਮਾਰ ਦੀ ਕੁੱਟਮਾਰ ਕਰਕੇ ਘਰ ਵਾਪਸ ਭੇਜ ਦਿੱਤਾ, ਜਿਸ ਕਰਕੇ ਉਸ ਦੇ ਭਰਾ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਹੌਲਦਾਰ ਪਵਨਦੀਪ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਦੇ ਆਧਾਰ ‘ਤੇ ਸੁਨੀਤਾ, ਉਸ ਦੇ ਪਿਤਾ ਅਸ਼ੋਕ, ਭਰਾ ਆਕਾਸ਼, ਮਾਤਾ ਮਰਾਛੀ ਵਾਸੀ ਲਛਮਣ ਨਗਰ ਗਿਆਸਪੁਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।