09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ 20 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਰਮਨੀਕ ਨਗਰ ਜਲੰਧਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਬਸੰਤ ਚੌਂਕੀ ਰੋਡ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ 20 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਰਮਨੀਕ ਨਗਰ ਜਲੰਧਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਬਸੰਤ ਚੌਂਕੀ ਰੋਡ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਦਾ ਜਾਣਕਾਰ ਸੀ ਅਤੇ ਉਸ ਨੇ ਸ਼ਿਕਾਇਤਕਰਤਾ ਨੂੰ ਚੀਨ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 22 ਲੱਖ 20 ਹਜ਼ਾਰ ਦੀ ਨਗਦੀ ਲੈ ਲਈ, ਪਰ ਨਾ ਤਾਂ ਫ਼ੋਨ ਮੰਗਵਾ ਕੇ ਦਿੱਤੇ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਚੀਮਾ ਅਤੇ ਆਤਮ ਨ... ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਮਜ਼ਬੂਤ ਹੋਵੇਗੀ - ਬੀਰਮੀ
Ad Position 24