09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਚੀਮਾ ਅਤੇ ਆਤਮ ਨਗਰ ਤੋਂ ਕੜਵਲ ਨੇ ਦਿੱਤੀ ਵਧਾਈ

ਲੁਧਿਆਣਾ, 9 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਫੁੱਲਾਂ ਦਾ ਬੁੱਕਾ ਦੇ ਕੇ ਵਧਾਈ ਦਿੱਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਚੀਮਾ ਅਤੇ ਕੜਵਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪੰਜਾਬ ਭਰ ਵਿਚ ਹੋਰ ਮਜ਼ਬੂਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 10-10-2026
ਲੁਧਿਆਣਾ, 9 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਫੁੱਲਾਂ ਦਾ ਬੁੱਕਾ ਦੇ ਕੇ ਵਧਾਈ ਦਿੱਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਚੀਮਾ ਅਤੇ ਕੜਵਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪੰਜਾਬ ਭਰ ਵਿਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਪਰਗਟ ਸਿੰਘ ਵਰਗੇ ਤਜਰਬੇਕਾਰ ਅਤੇ ਸਪਸ਼ਟ ਸੋਚ ਵਾਲੇ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਲਈ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸਿਰਫ਼ ਬਿਆਨਾਂ ਦਾ ਨਹੀਂ, ਸਗੋਂ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਲੋਕਾਂ ਦੇ ਮੁੱਦਿਆਂ ਨੂੰ ਡਟ ਕੇ ਉਠਾਉਣ ਦਾ ਹੈ। ਉਨ੍ਹਾਂ ਤਿੱਖੇ ਲਹਿਜ਼ੇ ਵਿਚ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕਰਦੀਆਂ ਹਨ, ਉਨ੍ਹਾਂ ਨੂੰ ਲੋਕਤੰਤਰ ਵਿਚ ਜਵਾਬ ਦੇਣਾ ਹੀ ਪੈਂਦਾ ਹੈ। ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਵਿਚ ਹਨ ਅਤੇ ਕਾਂਗਰਸ ਲੋਕਾਂ ਦੇ ਹੱਕਾਂ, ਰੁਜ਼ਗਾਰ, ਵਿਕਾਸ ਅਤੇ ਇਨਸਾਫ਼ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿਚ ਡਟੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ, ਨਵੀਂ ਰਣਨੀਤੀ ਅਤੇ ਮਜ਼ਬੂਤ ਜ਼ਮੀਨੀ ਸੰਗਠਨ ਨਾਲ ਅੱਗੇ ਲਿਜਾਉਣ ਲਈ ਹਰ ਕਾਂਗਰਸੀ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਲੰਗਰ ਹਾਲ ਦੀ ਦੀਵਾਰ ’ ਤੇ ਪੱਥਰਬਾਜ਼ੀ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰ...
Ad Position 24