11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਤੋਂ ਪਹਿਲਾਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਲੈ ਕੇ ਹੰਗਾਮਾ ਕੌਂਸਲਰ ਦੀ ਮੌਤ ਕਾਰਨ ਹਾਊਸ ਦੀ ਮੀਟਿੰਗ ਹੋਈ ਰੱਦ

ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁਰੂ ਨਾਨਕ ਦੇਵ ਭਵਨ ਸਥਿਤ ਮੀਟਿੰਗ ਹਾਲ ਦੇ ਬਾਹਰ ਮਾਹੌਲ ਗਰਮਾ ਗਿਆ। ਮੀਟਿੰਗ ਤੋਂ ਪਹਿਲਾਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਲੈਕੇ ਹੰਗਾਮੇ ਦੀ ਸਥਿਤੀ ਬਣੀ, ਜਦਕਿ ਕਾਂਗਰਸੀ ਕੌਂਸਲਰਾਂ ਵਲੋਂ ਹੱਥਾਂ ਵਿਚ ਤਖ਼ਤੀਆਂ ਫੜਕੇ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ।

Ad Position 21
No active advertisement
ਜਨਰਲ ਹਾਊਸ ਦੀ ਮੀਟਿੰਗ ਦੌਰਾਨ ਆਪ ਕੌਂਸਲਰ ਦੇ ਦਿਹਾਂਤ ‘ਤੇ ਮੌਨ ਧਾਰਨ ਕਰ ਕੇ ਸੋਗ ਪ੍ਰਗਟ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਕਮਿਸ਼ਨਰ ਓਜਸਵੀ ਅਲੰਕਾਰ। ਤਸਵੀਰ : ਸੇਵਕ ਸਿੰਘ 11-10-2026
ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁਰੂ ਨਾਨਕ ਦੇਵ ਭਵਨ ਸਥਿਤ ਮੀਟਿੰਗ ਹਾਲ ਦੇ ਬਾਹਰ ਮਾਹੌਲ ਗਰਮਾ ਗਿਆ। ਮੀਟਿੰਗ ਤੋਂ ਪਹਿਲਾਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਲੈਕੇ ਹੰਗਾਮੇ ਦੀ ਸਥਿਤੀ ਬਣੀ, ਜਦਕਿ ਕਾਂਗਰਸੀ ਕੌਂਸਲਰਾਂ ਵਲੋਂ ਹੱਥਾਂ ਵਿਚ ਤਖ਼ਤੀਆਂ ਫੜਕੇ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਤੇ ਕੌਂਸਲਰ ਗੌਰਵ ਭੱਟੀ ਵਲੋਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਦੋ ਬੋਰੀਆਂ ਵਿਚ ਪਾਕੇ ਜਨਰਲ ਹਾਊਸ ਦੀ ਮੀਟਿੰਗ ਵਿਚ ਪੁੱਜਣ ਦੀ ਕੋਸ਼ਿਸ਼ ਕੀਤੀ ਗਈ। ਮੀਟਿੰਗ ਹਾਲ ਵਿਚ ਦਾਖਲ ਹੋਣ ਤੋਂ ਪਹਿਲਾਂ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਨੋਟਾਂ ਸਮੇਤ ਹਾਲ ਅੰਦਰ ਦਾਖਲ ਹੋ ਗਏ। ਇਸਤੋਂ ਪਹਿਲਾਂ ਕਾਂਗਰਸੀ ਕੌਂਸਲਰਾਂ ਵਲੋਂ ਮੀਟਿੰਗ ਹਾਲ ਦੇ ਬਾਹਰ ਹੱਥਾਂ ਵਿਚ ਤਖ਼ਤੀਆਂ ਫੜਕੇ ਸਰਕਾਰ ਅਤੇ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕੌਂਸਲਰਾਂ ਨੇ ਨਿਗਮ ਦੀ ਕਾਰਗੁਜ਼ਾਰੀ ਅਤੇ ਸ਼ਹਿਰ ਨਾਲ ਸਬੰਧਿਤ ਮੁੱਦਿਆਂ ਨੂੰ ਲੈਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਦੌਰਾਨ ਜਨਰਲ ਹਾਊਸ ਵਿਚ ਇਕ ਆਮ ਆਦਮੀ ਪਾਰਟੀ ਦੇ ਕੌਂਸਲਰ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਅਤੇ ਮ੍ਰਿਤਕ ਕੌਂਸਲਰ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਿਆ ਗਿਆ। ਦੇਹਾਂਤ ‘ਤੇ ਸ਼ੋਕ ਪ੍ਰਗਟ ਕਰਦਿਆਂ ਜਨਰਲ ਹਾਊਸ ਦੀ ਨਿਰਧਾਰਿਤ ਕਾਰਵਾਈ ਅੱਗੇ ਨਾ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਰੱਦ ਕਰ ਦਿੱਤੀ ਗਈ। ਹੁਣ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 12 ਅਕਤੂਬਰ ਦਿਨ ਸੋਮਵਾਰ ਨੂੰ ਦੁਪਹਿਰ 3.00 ਵਜੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੇਖੋਂ ਪਰਿਵਾਰ ਪੰਮਾ ਫੁੱਲਾਂਵਾਲ ਨੂੰ ਸਦਮਾ , ਕੈਨੇਡਾ ਵਿਖੇ ਭੈਣ ਦਾ ਦਿਹਾਂਤ , ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗ...
Ad Position 24