11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗੁਰਕਰਨਜੀਤ ਸਿੰਘ ਅਤੇ ਸੁਰਜੀਤ ਸਿੰਘ ਵਾਸੀ ਸਾਹਨੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗੁਰਕਰਨਜੀਤ ਸਿੰਘ ਅਤੇ ਸੁਰਜੀਤ ਸਿੰਘ ਵਾਸੀ ਸਾਹਨੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਦੋਸਤੀ ਗੁਰੂ ਕਰਨਜੀਤ ਸਿੰਘ ਨਾਲ ਸੀ, ਜੋ ਕਿ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ। ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਉਹ ਸ਼ਾਦੀਸ਼ੁਦਾ ਹੈ ਅਤੇ ਗੁਰਕਿਰਨਜੀਤ ਸਿੰਘ ਹੁਣ ਵਿਆਹ ਕਰਵਾਉਣ ਤੋਂ ਵੀ ਮੁੱਕਰ ਗਿਆ। ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੇ ਘਰ ਆ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕੀਤੀ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਤੋਂ ਪਹਿਲਾਂ 82 ਕਰੋੜ ਰੁਪਏ ਦੇ ਨਕਲੀ ਨੋਟਾਂ ਨੂੰ ਲੈ ਕੇ ਹੰਗਾਮਾ ਕੌਂਸਲਰ ਦੀ ਮੌਤ ਕ...
Ad Position 24