11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕੀਤੀ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਭਾਮੀਆਂ ਕਲਾਂ/ਲੁਧਿਆਣਾ, 10 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾਂ ਦਾ ਬੁੱਕਾ ਭੇਂਟ ਕਰ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜੱਜ ਹਰਦੀਪ ਸਿੰਘ ਗਰੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 11-10-2026
ਭਾਮੀਆਂ ਕਲਾਂ/ਲੁਧਿਆਣਾ, 10 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾਂ ਦਾ ਬੁੱਕਾ ਭੇਂਟ ਕਰ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜੱਜ ਹਰਦੀਪ ਸਿੰਘ ਗਰੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਸਮੂਹ ਹਾਈਕਮਾਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਜਿੱਥੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਉਥੇ ਹੀ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਕਿਉਂਕਿ ਸੂਬਾ ਪ੍ਰਧਾਨ ਪਰਗਟ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਹੀ ਪਾਰਟੀਆਂ ਨੂੰ ਮਾਤ ਦੇ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਗਰੇਵਾਲ ਪੜ੍ਹੇ ਲਿਖੇ ਅਤੇ ਸੂਝਵਾਨ ਆਗੂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰ ਇਕ ਆਗੂ ਅਤੇ ਵਰਕਰ ਵਲੋਂ ਪਰਗਟ ਸਿੰਘ ਨੂੰ ਦਿੱਤੀਆਂ ਜਾ ਰਹੀਆਂ ਵਧਾਈਆਂ ਇਸ ਗੱਲ ਵੱਲ ਇਸ਼ਾਰਾ ਕਰ ਰਹੀਆਂ ਹਨ ਕਿ ਕਾਂਗਰਸ ਹਾਈ ਕਮਾਨ ਦੇ ਇਸ ਫ਼ੈਸਲੇ ਨੂੰ ਹਰ ਇਕ ਕਾਂਗਰਸੀ ਆਗੂ ਅਤੇ ਵਰਕਰ ਨੇ ਸਿਰ ਮੱਥੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸਾਬਤ ਹੋ ਗਿਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ ਅਤੇ 2027 ‘ਚ ਕਾਂਗਰਸ ਪਾਰਟੀ ਪਰਗਟ ਸਿੰਘ ਅਗਵਾਈ ਹੇਠ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ, ਦਵਿੰਦਰ ਸਿੰਘ ਗਰੇਵਾਲ, ਸੁਖਜਿੰਦਰ ਸਿੰਘ ਮਾਨ, ਆਲਮਜੀਤ ਸਿੰਘ ਜਮਾਲਪੁਰ, ਦਵਿੰਦਰ ਸਿੰਘ, ਸਤਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਕੋਟਨਿਸ ਦੀ 116ਵੀਂ ਜੈਅੰਤੀ ਨੂੰ ਸਮਰਪਿਤ ਦੇਸ਼ ਭਰ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸ਼ੁਰੂ ਮਨੁੱਖਤਾ ਦੀ ਸੇਵਾ ਸ... ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ
Ad Position 24