11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਾਸੋ ਆਪ੍ਰੇਸ਼ਨ ਤਹਿਤ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕੀਤੀ ਗਈ ਅਤੇ ਛਾਪਾਮਾਰੀ ਦੌਰਾਨ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਸ ਮੁਹਿੰਮ ਵਿਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਿੱਸਾ ਲਿਆ।

Ad Position 21
No active advertisement
ਛਾਪਾਮਾਰੀ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ। ਤਸਵੀਰ-ਸੇਵਕ ਸਿੰਘ 11-10-2026
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕੀਤੀ ਗਈ ਅਤੇ ਛਾਪਾਮਾਰੀ ਦੌਰਾਨ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਸ ਮੁਹਿੰਮ ਵਿਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਿੱਸਾ ਲਿਆ। ਇਹ ਮੁਹਿੰਮ ਅੱਜ ਸਵੇਰੇ 6 ਵਜੇ ਤੋਂ ਸ਼ੁਰੂ ਹੋਈ ਅਤੇ ਦੁਪਹਿਰ ਤੱਕ ਚੱਲਦੀ ਰਹੀ। ਪੁਲਿਸ ਵਲੋਂ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਗਈ। ਇਸ ਮੁਹਿੰਮ ਵਿਚ ਪੁਲਿਸ ਕਮਿਸ਼ਨਰ ਤੋਂ ਇਲਾਵਾ 7 ਏ.ਡੀ.ਸੀ.ਪੀ., 5 ਏ.ਸੀ.ਪੀ., 40 ਐਸ.ਐਚ.ਓ. ਅਤੇ 500 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਛਾਪਾਮਾਰੀ ਦੌਰਾਨ ਪੁਲਿਸ ਵਲੋਂ ਤਾਜਪੁਰ ਰੋਡ ’ਤੇ ਕੁੱਝ ਇਲਾਕਿਆਂ ਨੂੰ ਕੁੱਝ ਸਮੇਂ ਲਈ ਸੀਲ ਵੀ ਕਰ ਦਿੱਤਾ ਗਿਆ। ਛਾਪਾਮਾਰੀ ਦੌਰਾਨ ਪੁਲਿਸ ਨੇ 465 ਵਿਅਕਤੀਆਂ ਪਾਸੋਂ ਪੁੱਛ ਪੜਤਾਲ ਕੀਤੀ ਅਤੇ 158 ਵਾਹਨਾਂ ਨੂੰ ਚੈੱਕ ਕੀਤਾ। ਇਹਨਾਂ ਮਾਮਲਿਆਂ ਵਿਚ ਪੁਲਿਸ ਨੇ 15 ਐਫ.ਆਈ.ਆਰ. ਦਰਜ ਕੀਤੀਆਂ ਹਨ, ਜਿਨ੍ਹਾਂ ਵਿਚ 19 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਵਲੋਂ ਛਾਪਾਮਾਰੀ ਦੌਰਾਨ 143 ਗ੍ਰਾਮ ਹੈਰੋਇਨ, 61 ਗ੍ਰਾਮ ਆਈਸੀਈ, 10 ਕਿੱਲੋ ਗਾਂਜਾ, ਤਿੰਨ ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਨਸ਼ਾ ਕਰਨ ਵਾਲੇ 23 ਨੌਜਵਾਨਾਂ ਨੂੰ ਵੱਖ-ਵੱਖ ਦੀ ਡਿ ਅਡੀਕਸ਼ਨ ਸੈਂਟਰਾਂ ਵਿਚ ਭੇਜਿਆ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਡਾ. ਕੋਟਨਿਸ ਦੀ 116ਵੀਂ ਜੈਅੰਤੀ ਨੂੰ ਸਮਰਪਿਤ ਦੇਸ਼ ਭਰ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸ਼ੁਰੂ ਮਨੁੱਖਤਾ ਦੀ ਸੇਵਾ ਸ...
Ad Position 24