11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਮਲਾ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਸਨਅਤੀ ਇਕਾਈਆਂ ਦਾ ਮਿਕਸ ਲੈਂਡ ਯੂਜ਼ ਦੇ ਸਥਾਈ ਹੱਲ ਲਈ ਸਮਾਲ ਸਕੇਲ ਮੈਨੂੰ : ਐਸੋ : ਲਗਾਏਗੀ ਧਰਨਾ - ਠੁਕਰਾਲ

ਲੁਧਿਆਣਾ, 10 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਖੇਤਰ ਦੇ ਮੁੱਦੇ ਨੂੰ ਲੈ ਕੇ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਠੁਕਰਾਲ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਜਦ ਤੱਕ ਸੂਬੇ ਦੀ ‘ਆਪ’ ਸਰਕਾਰ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਉਦਯੋਗਿਕ ਇਕਾਈਆਂ ਦਾ ਪੱਕਾ ਹੱਲ ਕਰਕੇ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਦਾ ਐਲਾਨ ਨਹੀਂ ਕਰਦੀ ਉਸ ਸਮੇਂ ਤੱਕ ਸਮਾਲ ਸਕੇਲ ਐਸੋਸੀਏਸ਼ਨ ਦੇ ਬੈਨਰ ਹੇਠ ਐਸੋਸੀਏਸ਼ਨ ਦੇ ਚਾਰ ਅਹੁਦੇਦਾਰ ਹਰ ਬੁੱਧਵਾਰ 12. 00 ਵਜੇ ਤੋਂ 1.

Ad Position 21
No active advertisement
ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਖੇਤਰ ਦੇ ਮੁੱਦੇ ਨੂੰ ਲੈ ਕੇ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਠੁਕਰਾਲ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਜਦ ਤੱਕ ਸੂਬੇ ਦੀ ‘ਆਪ’ ਸਰਕਾਰ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਉਦਯੋਗਿਕ ਇਕਾਈਆਂ ਦਾ ਪੱਕਾ ਹੱਲ ਕਰਕੇ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਦਾ ਐਲਾਨ ਨਹੀਂ ਕਰਦੀ ਉਸ ਸਮੇਂ ਤੱਕ ਸਮਾਲ ਸਕੇਲ ਐਸੋਸੀਏਸ਼ਨ ਦੇ ਬੈਨਰ ਹੇਠ ਐਸੋਸੀਏਸ਼ਨ ਦੇ ਚਾਰ ਅਹੁਦੇਦਾਰ ਹਰ ਬੁੱਧਵਾਰ 12.00 ਵਜੇ ਤੋਂ 1.00 ਵਜੇ ਤੱਕ ਕਾਲੀਆ ਪੱਟੀਆਂ ਬੰਨ੍ਹ ਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਧਰਨੇ ਤੇ ਬੈਠਣਗੇ। ਠੁਕਰਾਲ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਉਸ ਸਮੇਂ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਜਾਰੀ ਕੀਤੇ ਨੋਟੀਫ਼ਿਕੇਸ਼ਨ ਵਿਚ ਸੋਧ ਕਰਕੇ ਇਨ੍ਹਾਂ ਇਲਾਕਿਆਂ ਨੂੰ ਸਨਅਤੀ ਇਲਾਕੇ ਘੋਸ਼ਿਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਕਾਰੋਬਾਰੀ ਹੁਣ ਸਰਕਾਰ ਦੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣਗੇ ਸਰਕਾਰ ਜਿਹੜੀ ਰਾਜਨੀਤੀ ਕਾਰੋਬਾਰੀਆਂ ਨਾਲ ਕਰਨ ਦੀ ਤਿਆਰੀ ਵਿਚ ਹੈ, ਕਿਉਂਕਿ ਇਸ ਫ਼ੈਸਲੇ ਨਾਲ ਕਾਰੋਬਾਰੀਆਂ ਵਿਚ ਹੋਰ ਵੀ ਜ਼ਿਆਦਾ ਰੋਸ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਮਿਕਸ ਲੈਂਡ ਯੂਜ਼ ਇਲਾਕਿਆਂ ਦੇ ਕਾਰੋਬਾਰੀਆਂ ਨੂੰ ਇਕ ਸਾਲ ਦੀ ਮੋਹਲਤ ਮਨਜ਼ੂਰ ਨਹੀਂ, ਇਸ ਦੇ ਪੱਕੇ ਤੌਰ ’ਤੇ ਹੱਲ ਤੱਕ ਨਿਰੰਤਰ ਧਰਨੇ ਦਾ ਐਲਾਨ ਕੀਤਾ ਜਾਂਦਾ ਹੈ, ਜੇਕਰ ਸੁੱਤੀ ਪਈ ਸਰਕਾਰ ਫਿਰ ਵੀ ਨਹੀਂ ਜਾਗਦੀ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਸਮੇਂ ਸਵਿੰਦਰ ਸਿੰਘ ਹੂੰਝਣ, ਸੁਮੇਸ਼ ਕੋਛੜ, ਰਜਨੀਸ਼ ਖੁੱਲਰ, ਬਲਦੇਵ ਸਿੰਘ ਮਠਾੜੂ, ਹਰਭਜਨ ਸਿੰਘ, ਬਲਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਹੰਬੜਾਂ ਵਿਖੇ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦੀ ਮੀਟਿੰਗ ਰੈਲੀ ’ਚ ਬਦਲੀ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਮੰਗ
Ad Position 24