10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਦਾ ਰੋਹਨ ਐਥਲੈਟਿਕਸ ’ਚ ਛਾਇਆ

ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

Ad Position 21
No active advertisement
ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 11-10-2026
ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਦੀ ਜਮਾਤ ਅੱਠਵੀਂ ਦੇ ਹੋਣਹਾਰ ਵਿਦਿਆਰਥੀ ਰੋਹਨ ਨੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਰੋਹਨ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਸੋਨੇ, 1 ਚਾਂਦੀ ਅਤੇ 1 ਕਾਂਸੀ ਸਮੇਤ ਕੁਲ 7 ਤਗਮੇ ਜਿੱਤੇ। ਰੋਹਨ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ’ਤੇ ਉਸ ਦੀ ਪੰਜਾਬ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਈ ਹੈ। ਉਹ ਰਾਜ ਪੱਧਰ ’ਤੇ 100 ਮੀਟਰ, 200 ਮੀਟਰ ਅਤੇ 400 ਮੀਟਰ ਰਿਲੇਅ ਦੌੜ ਦੇ ਮੁਕਾਬਲਿਆਂ ਵਿਚ ਹਿੱਸਾ ਲਵੇਗਾ। ਰੋਹਨ ਦੀ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ, ਰਮਨਦੀਪ ਕੌਰ ਥਿੰਦ ਅਤੇ ਪ੍ਰਿੰਸੀਪਲ ਅਮਰਜੀਤ ਕੌਰ ਧਾਲੀਵਾਲ ਨੇ ਰੋਹਨ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੀ . ਐਮ . ਟੀ . ਪਬਲਿਕ ਸਕੂਲ ਨੇ ਇਕ ਰੋਜ਼ਾ ਅੰਡਰ -14 ਖੋ - ਖੋ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮਨੋਜ ਕੁਮਾਰ ਝਾਅ ਭਾਜਪਾ ਦੇ ਮਿਹਨਤੀ ਅਤੇ ਸਮਰਪਿਤ ਸਿਪਾਹੀ - ਵਿਪਨ ਵਿਨਾਇਕ
Ad Position 24