ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਪਿੱਤੇ ਦੀ ਪੱਥਰੀ ਲਈ ਵਿਸ਼ੇਸ਼ ਸਰਜਰੀ ਕੈਂਪ 17 ਨੂੰ
ਆਲਮਗੀਰ, 10 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਲੁਧਿਆਣਾ ਮਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਚੌਕ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ ਪਿੱਤੇ ਦੀ ਪਥਰੀ ਤੋਂ ਪੀੜਤ ਮਰੀਜ਼ਾਂ ਦੀ ਸਹੂਲਤ ਲਈ 17 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਸਰਜਰੀ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਪਿੱਤੇ ਦੀ ਪਥਰੀ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਜਾਂਚ ਅਤੇ ਇਲਾਜ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
ਆਲਮਗੀਰ, 10 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਲੁਧਿਆਣਾ ਮਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਚੌਕ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ ਪਿੱਤੇ ਦੀ ਪਥਰੀ ਤੋਂ ਪੀੜਤ ਮਰੀਜ਼ਾਂ ਦੀ ਸਹੂਲਤ ਲਈ 17 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਸਰਜਰੀ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਪਿੱਤੇ ਦੀ ਪਥਰੀ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਜਾਂਚ ਅਤੇ ਇਲਾਜ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਅਤੇ ਸਲਾਹ ਮਸ਼ਵਰਾ ਉਪਰੰਤ ਉਨ੍ਹਾਂ ਦੀ ਸਿਹਤ ਦੀ ਸਥਿਤੀ ਮੁਤਾਬਿਕ ਉਚਿੱਤ ਇਲਾਜ ਅਤੇ ਸਰਜਰੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਪਿੱਤੇ ਦੀ ਪਥਰੀ ਹੋਣ ‘ਤੇ ਪੇਟ ਦੇ ਸੱਜੇ ਉਪਰਲੇ ਹਿੱਸੇ ਵਿਚ ਦਰਦ, ਖ਼ਾਸ ਕਰਕੇ ਚਿਕਨਾਈ ਵਾਲਾ ਭੋਜਨ ਖਾਣ ਤੋਂ ਬਾਅਦ ਤਕਲੀਫ਼, ਮਤਲੀ ਜਾਂ ਉਲਟੀਆਂ ਵਰਗੇ ਲੱਛਣ ਹੋ ਸਕਦੇ ਹਨ। ਜੇਕਰ ਤੇਜ਼ ਦਰਦ, ਬੁਖ਼ਾਰ ਜਾਂ ਅੱਖਾਂ ਅਤੇ ਚਮੜੀ ਵਿਚ ਪੀਲ਼ਾਪਣ ਹੋਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਹਸ ਪਤਾਲ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿੱਤੇ ਦੀ ਪਥਰੀ ਨਾਲ ਸਬੰਧਿਤ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਲੈਣ। ਮੈਸ਼ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਵਲੋਂ ਪਹਿਲੀਆਂ 50 ਰਜਿਸਟ੍ਰੇਸ਼ਨਾਂ ਲਈ ਵਿਸ਼ੇਸ਼ ਸਹੂਲਤ ਦਾ ਜ਼ਿਕਰ ਕੀਤਾ ਗਿਆ ਹੈ। ਰਜਿਸਟ੍ਰੇਸ਼ਨ 16 ਅਕਤੂਬਰ ਤੱਕ ਕਰਵਾਈ ਜਾ ਸਕਦੀ ਹੈ। ਕੈਂਪ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਹੈਲਪ ਲਾਈਨ 70096-72300 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਹਸਪਤਾਲ ਪ੍ਰਬੰਧਕਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ ।