12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਾਨ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਰਤੀ ਚੌਕ ਨੇੜੇ ਸਥਿਤ ਇਕ ਪਾਨ ਦੀ ਦੁਕਾਨ ਤੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਆਰਤੀ ਚੌਕ ਸਥਿਤ ਚੌਰਸੀਆ ਪਾਨ ਸਟੋਰ ਦੇ ਤਾਲੇ ਤੋੜ ਕੇ ਚੋਰ ਅੱਜ ਤੜਕੇ ਦਾਖਲ ਹੋਏ ਅਤੇ ਉੱਥੇ ਪਈਆਂ ਮਹਿੰਗੀਆਂ ਸਿਗਰਟਾਂ ਨਗਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਰਤੀ ਚੌਕ ਨੇੜੇ ਸਥਿਤ ਇਕ ਪਾਨ ਦੀ ਦੁਕਾਨ ਤੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਆਰਤੀ ਚੌਕ ਸਥਿਤ ਚੌਰਸੀਆ ਪਾਨ ਸਟੋਰ ਦੇ ਤਾਲੇ ਤੋੜ ਕੇ ਚੋਰ ਅੱਜ ਤੜਕੇ ਦਾਖਲ ਹੋਏ ਅਤੇ ਉੱਥੇ ਪਈਆਂ ਮਹਿੰਗੀਆਂ ਸਿਗਰਟਾਂ ਨਗਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਕੀਤੇ ਸਾਮਾਨ ਦੀ ਕੀਮਤ ਚਾਰ ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਚੋਰਾਂ ਵਲੋਂ ਇਸ ਦੁਕਾਨ ਤੋਂ ਚੋਰੀ ਕੀਤੀ ਗਈ ਸੀ। ਘਟਨਾ ਦਾ ਪਤਾ ਸਵੇਰੇ ਉਸ ਵਕਤ ਲੱਗਾ, ਜਦੋਂ ਮਾਲਕ ਦੀਪਕ ਉੱਥੇ ਆਇਆ ਤਾਂ ਉਸ ਨੇ ਦੇਖਿਆ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ ਅਤੇ ਸਾਮਾਨ ਚੋਰੀ ਹੋ ਚੁੱਕਾ ਹੈ। ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਚੋਰਾਂ ਵਲੋਂ ਕੀਤੀ ਇਹ ਹਰਕਤ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀ ਜਨਰਲ ਮੀਟਿੰਗ
Ad Position 24