12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੜਕੀ ਨਾਲ ਜਬਰ ਜਨਾਹ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਤੇ ਦੋਸ਼ ਤਹਿਤ ਨੌਜਵਾਨ ਖਿਲਾਫ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇੱਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਵਰੁਨ ਅਰੋੜਾ ਪੁੱਤਰ ਸੁਰਿੰਦਰ ਅਰੋੜਾ ਵਾਸੀ ਫਿਰੋਜ਼ਪੁਰ ਖਿਲਾਫ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇੱਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਵਰੁਨ ਅਰੋੜਾ ਪੁੱਤਰ ਸੁਰਿੰਦਰ ਅਰੋੜਾ ਵਾਸੀ ਫਿਰੋਜ਼ਪੁਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦਾ ਜਾਣਕਾਰ ਸੀ ਅਤੇ ਉਹ ਕਥਿਤ ਦੋਸ਼ੀ ਵੱਲੋਂ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸਦੇ ਲੱਖਾਂ ਰੁਪਏ ਦੀ ਰਕਮ ਹੜਪ ਲਈ। ਪਰ ਬਾਅਦ ਵਿਚ ਕਥਿਤ ਦੋਸ਼ੀ ਵਿਆਹ ਕਰਵਾਉਣ ਤੋਂ ਮੁਕਰ ਗਿਆ। ਜਿਸ ‘ਤੇ ਸ਼ਿਕਾਇਤ ਕਰਤਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 120 ਦਿਨਾਂ ਤੋਂ ਫ਼ਰਾਰ ਲੁੱਟ-ਖੋਹ ਦਾ ਮੁਲਜ਼ਮ ਕੀਤਾ ਪੁਲਿਸ ਨੇ ਗ੍ਰਿਫ਼ਤਾਰ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
Ad Position 24