12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

120 ਦਿਨਾਂ ਤੋਂ ਫ਼ਰਾਰ ਲੁੱਟ-ਖੋਹ ਦਾ ਮੁਲਜ਼ਮ ਕੀਤਾ ਪੁਲਿਸ ਨੇ ਗ੍ਰਿਫ਼ਤਾਰ

ਲਾਡੋਵਾਲ, 11 ਅਕਤੂਬਰ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਵਲੋਂ ਪੈਟਰੋਲ ਪੰਪ ‘ਤੇ ਇਕ ਨੌਜਵਾਨ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕਰਕੇ ਉਸ ਪਾਸੋਂ ਚਾਂਦੀ ਦੀ ਚੇਨ ਲੁੱਟਣ ਦੇ ਮਾਮਲੇ ਵਿਚ 120 ਦਿਨਾਂ ਤੋਂ ਫ਼ਰਾਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਲਵ ਕੁਮਾਰ ਵਜੋਂ ਹੋਈ ਹੈ, ਜਦਕਿ ਲਾਡੋਵਾਲ ਪੁਲਿਸ ਮੁਤਾਬਿਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ।

Ad Position 21
No active advertisement
ਲਾਡੋਵਾਲ ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਵੱਖ-ਵੱਖ ਮਾਮਲਿਆਂ ਵਿਚ ਸ਼ਾਮਿਲ ਮੁਲਜ਼ਮ ਸੰਬੰਧੀ ਗੱਲਬਾਤ ਕਰਦੇ ਹੋਏ, ਨਾਲ ਪੁਲਿਸ ਕਰਮਚਾਰੀ ਅਤੇ ਗ੍ਰਿਫ਼ਤਾਰ ਕੀਤਾ ਮੁਲਜ਼ਮ। ਤਸਵੀਰ-ਬਲਬੀਰ ਸਿੰਘ ਰਾਣਾ 12-10-2026
ਲਾਡੋਵਾਲ, 11 ਅਕਤੂਬਰ (ਬਲਬੀਰ ਸਿੰਘ ਰਾਣਾ)-ਥਾਣਾ ਲਾਡੋਵਾਲ ਦੀ ਪੁਲਿਸ ਵਲੋਂ ਪੈਟਰੋਲ ਪੰਪ ‘ਤੇ ਇਕ ਨੌਜਵਾਨ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕਰਕੇ ਉਸ ਪਾਸੋਂ ਚਾਂਦੀ ਦੀ ਚੇਨ ਲੁੱਟਣ ਦੇ ਮਾਮਲੇ ਵਿਚ 120 ਦਿਨਾਂ ਤੋਂ ਫ਼ਰਾਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਲਵ ਕੁਮਾਰ ਵਜੋਂ ਹੋਈ ਹੈ, ਜਦਕਿ ਲਾਡੋਵਾਲ ਪੁਲਿਸ ਮੁਤਾਬਿਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲਿਸ ਨੇ ਫੜੇ ਗਏ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਵਾਰਦਾਤ ਵਿਚ ਵਰਤੇ ਗਏ ਹਥਿਆਰ, ਲੁੱਟੀ ਗਈ ਚਾਂਦੀ ਦੀ ਚੇਨ ਅਤੇ ਫ਼ਰਾਰ ਹੋਏ ਨਾਲ ਦੇ ਸਾਥੀ ਬਾਰੇ ਵੀ ਪੁੱਛ ਪੜਤਾਲ ਕੀਤੀ ਜਾਵੇਗੀ। ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੀ 9 ਜੂਨ 2026 ਨੂੰ ਲਾਡੋਵਾਲ ਦੇ ਰਹਿਣ ਵਾਲੇ ਪ੍ਰਿੰਸ ਪੁੱਤਰ ਨਿੰਦਰ ਪਾਲ ਨੇ ਪੁਲਿਸ ਪਾਸ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਸ਼ਿਕਾਇਤਕਰਤਾ ਮੁਤਾਬਿਕ ਥਾਣਾ ਲਾਡੋਵਾਲ ਸਥਿਤ ਸਾਹਮਣੇ ਪੈਟਰੋਲ ਪੰਪ ‘ਤੇ ਲਵ ਕੁਮਾਰ ਉਰਫ਼ ਲਾਡੀ, ਗਗਨਦੀਪ ਸਿੰਘ ਪੁੱਤਰ ਹਰਬਿਲਾਸ ਅਤੇ ਡਮਰੂ ਨੇ ਉਸ ਨਾਲ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਅਤੇ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਸੀ, ਜਦਕਿ ਕੁੱਟਮਾਰ ਕਰਨ ਉਪਰੰਤ ਮੁਲਜ਼ਮ ਉਸ ਦੀ ਚਾਂਦੀ ਦੀ ਚੇਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਪੜਤਾਲ ਕਾਰਨ ਉਪਰੰਤ ਪੁਲਿਸ ਨੇ 22 ਜੂਨ ਨੂੰ ਉਪਰੋਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਉਪਰੰਤ ਤਿੰਨੋਂ ਮੁਲਜ਼ਮ ਗ੍ਰਿਫ਼ਤਾਰੀ ਤੋਂ ਡਰਦੇ ਹੋਏ ਆਪਣੇ ਟਿਕਾਣੇ ਬਦਲ ਕੇ ਰਹਿ ਰਹੇ ਸਨ, ਜਦਕਿ ਪੁਲਿਸ ਵਲੋਂ ਤਿੰਨਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਜਾਰੀ ਰਹੀ, ਲੇਕਿਨ ਮੁਲਜ਼ਮ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਟਿਕਾਣਾ ਛੱਡ ਕੇ ਫ਼ਰਾਰ ਹੋ ਜਾਂਦੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਇਸ ਵਾਰ ਮੁਖ਼ਬਰ ਖ਼ਾਸ ਦੀ ਪੱਕੀ ਸੂਚਨਾ ਮਿਲਣ ‘ਤੇ ਹੀ ਪੁਲਿਸ ਵਲੋਂ ਢੁਕਵੀਂ ਕਾਰਵਾਈ ਕੀਤੀ ਗਈ, ਜਿਸ ਦੌਰਾਨ 120 ਦਿਨਾਂ ਤੋਂ ਫ਼ਰਾਰ ਚੱਲ ਰਿਹਾ ਮੁੱਖ ਦੋਸ਼ੀ ਲਵ ਕੁਮਾਰ ਲਾਡੋਵਾਲ ਇਲਾਕੇ ਵਿਚੋਂ ਪੁਲਿਸ ਟੀਮ ਦੀ ਮੁਸਤੈਦੀ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਦਾਲਤ ਵਿਚੋਂ ਦੋਸ਼ੀ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ। ਪੁਲਿਸ ਹੁਣ ਮੁਲਜ਼ਮ ਕੋਲੋਂ ਉਸ ਦੇ ਫ਼ਰਾਰ ਸਾਥੀ ਡਮਰੂ ਦੇ ਟਿਕਾਣੇ ਅਤੇ ਵਾਰਦਾਤ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਪੁੱਛ ਪੜਤਾਲ ਕਰ ਰਹੀ ਹੈ। ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲਿਸ ਦੇ ਰਿਕਾਰਡ ਮੁਤਾਬਿਕ ਮੁਲਜ਼ਮ ਲਵ ਕੁਮਾਰ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ। ਜ਼ਿਕਰਯੋਗ ਹੈ ਕਿ ਬੀਤੇ ਸਾਲ 30 ਅਪ੍ਰੈਲ 2025 ਨੂੰ ਲਾਡੋਵਾਲ ਬਾਜ਼ਾਰ ਵਿਚੋਂ ਕਥਿਤ ਤੌਰ ‘ਤੇ ਕੁੱਟਮਾਰ ਕਰਕੇ ਸੋਨੇ ਦੀ ਚੇਨ ਖੋਹਣ ਦਾ ਮਾਮਲਾ ਵੀ ਸ਼ਾਮਿਲ ਹੈ। ਇਸੇ ਤਰ੍ਹਾਂ ਥਾਣਾ ਲਾਡੋਵਾਲ ਸਥਿਤ ਸਾਹਮਣੇ ਪੈਟਰੋਲ ਪੰਪ ‘ਤੇ ਟਿੱਪਰ ਚਾਲਕ ਰਾਜਿੰਦਰ ਕੁਮਾਰ ਵਾਸੀ ਨੂਰਪੁਰ ਬੇਟ ਨਾਲ ਕੁੱਟਮਾਰ ਕਰਕੇ ਉਸ ਕੋਲੋਂ 30 ਹਜ਼ਾਰ ਰੁਪਏ ਦੀ ਨਗਦੀ ਖੋਹਣ/ਚੋਰੀ ਕਰਨ ਦਾ ਮਾਮਲਾ ਵੀ 26 ਸਤੰਬਰ 2026 ਨੂੰ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਇਸ ਮਾਮਲੇ ਵਿਚ ਵੀ ਫ਼ਰਾਰ ਹੀ ਚੱਲ ਰਿਹਾ ਸੀ ਅਤੇ ਇਕ ਹੋਰ ਮਾਮਲੇ ਵਿਚ ਮੁਲਜ਼ਮ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵ ਕੁਮਾਰ ਦੀ ਹੋਰਾਂ ਮਾਮਲਿਆਂ ਬਾਰੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਮੁਲਜ਼ਮ ਦੇ ਫ਼ਰਾਰ ਸਾਥੀ ਦੀ ਗ੍ਰਿਫ਼ਤਾਰੀ ਤੇ ਹੋਰ ਸਾਮਾਨ ਦੀ ਬਰਾਮਦਗੀ ਲਈ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਤੇ ਦੋਸ਼ ਤਹਿਤ ਨੌਜਵਾਨ ਖਿਲਾਫ ਕੇਸ ਦਰਜ
Ad Position 24