ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਵਿਖੇ ਗੁਰੂ ਰਾਮਦਾਸ ਕੀਰਤਨੀਏ ਜਥੇ ਵਲੋਂ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ 26ਵਾਂ ਮਹਾਨ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ. , ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵਿਖੇ ਮੁੱਖ ਸਰਪ੍ਰਸਤ ਸੁਰਿੰਦਰਪਾਲ ਸਿੰਘ ਸੂਰੀ ਅਤੇ ਪ੍ਰਧਾਨ ਪਰਮਿੰਦਰ ਸਿੰਘ ਖਾਲਸਾ ਦੇ ਪ੍ਰਬੰਧਾਂ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ 26ਵਾਂ ਮਹਾਨ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ., ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵਿਖੇ ਮੁੱਖ ਸਰਪ੍ਰਸਤ ਸੁਰਿੰਦਰਪਾਲ ਸਿੰਘ ਸੂਰੀ ਅਤੇ ਪ੍ਰਧਾਨ ਪਰਮਿੰਦਰ ਸਿੰਘ ਖਾਲਸਾ ਦੇ ਪ੍ਰਬੰਧਾਂ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਖੱਟਿਆ। ਜਨਰਲ ਸਕੱਤਰ ਰਵਿੰਦਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕਮਲਜੀਤ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਮਹਿਤਾਬ ਸਿੰਘ ਜਲੰਧਰ, ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਸਮਾਗਮ ਨੂੰ ਸਫਲ ਬਣਾਉਣ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਤਿੰਦਰਪਾਲ ਸਿੰਘ, ਕੌਂਸਲਰ ਪਤੀ ਹਰਪ੍ਰੀਤ ਸਿੰਘ ਬੇਦੀ, ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ, ਗੁਰਪ੍ਰੀਤ ਸਿੰਘ ਬੇਦੀ, ਕਰਮਿੰਦਰ ਸਿੰਘ ਰੂਬਲ, ਰਣਵੀਰ ਸਿੰਘ ਖ਼ਾਬਾਂ, ਪਰਮਿੰਦਰ ਸਿੰਘ ਕੈਰੋਂ ਅਤੇ ਗੁਲਦਸਤਾ ਐਨ.ਜੀ.ਓ. ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕੌਂਸਲਰ ਪਤੀ ਹਰਪ੍ਰੀਤ ਸਿੰਘ ਬੇਦੀ, ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ, ਜਤਿੰਦਰਪਾਲ ਸਿੰਘ ਰਾਣਾ, ਜਗਦੀਪ ਸਿੰਘ ਭੱਠਲ, ਸੰਜੀਵ ਸ਼ੇਰੂ, ਸੁਮਿਤਪਾਲ ਸਿੰਘ ਰਾਜਨ ਅਤੇ ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਜਥੇ ਦੇ ਸੰਯੁਕਤ ਸਕੱਤਰ ਭੁਪਿੰਦਰ ਸਿੰਘ ਮਿੰਕੂ ਅਤੇ ਕੁਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਹਿਯੋਗੀ ਸੰਸਥਾਵਾਂ ਅਤੇ ਸਮਾਗਮ ਵਿਚ ਸ਼ਾਮਿਲ ਸਮੂਹ ਸੰਗਤ ਦਾ ਧੰਨਵਾਦ ਕੀਤਾ।