11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵੋਟਰ ਸੂਚੀ ਵਿਚ ਗ਼ਲਤ ਫ਼ੋਟੋਆਂ ਨੇ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ’ ਤੇ ਖੜ੍ਹੇ ਕੀਤੇ ਸਵਾਲ - ਤਲਵਾੜ

ਲੁਧਿਆਣਾ, 11 ਅਕਤੂਬਰ(ਜਤਿੰਦਰ ਭੰਬੀ)-ਵੋਟਰ ਸੂਚੀਆਂ ਵਿਚ ਗੜਬੜੀ ਅਤੇ ਗ਼ਲਤ ਫ਼ੋਟੋਆਂ ਦਰਜ ਹੋਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਨਾਲ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇ ਯੋਗਤਾ ‘ਤੇ ਗੰਭੀਰ ਸਵਾਲ ਖੜੇ ਹੋਏ ਹਨ, ਤਲਵਾੜ ਨੇ ਕਿਹਾ ਕਿ ਇਸ ਦੀ ਤੁਰੰਤ ਜਾਂਚ ਕਰਕੇ ਲੋੜੀਂਦੀ ਸੋਧ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਦੀ ਵੋਟਰ ਸੂਚੀ ਵਿਚ ਕਈ ਖਾਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਬੂਥ ਨੰਬਰ 38 ਦੀ ਵੋਟਰ ਸੂਚੀ ਵਿਚ ਸੀਰੀਅਲ ਨੰਬਰ 422 ਤੋਂ ਇਲਾਵਾ ਸੀਰੀਅਲ ਨੰਬਰ 5, 69, 397, 410, 747, 750, 983 ਅਤੇ 990 ’ਤੇ ਵੀ ਗ਼ਲਤ ਫ਼ੋਟੋਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਸੰਜੇ ਤਲਵਾੜ 12-10-2026
ਲੁਧਿਆਣਾ, 11 ਅਕਤੂਬਰ(ਜਤਿੰਦਰ ਭੰਬੀ)-ਵੋਟਰ ਸੂਚੀਆਂ ਵਿਚ ਗੜਬੜੀ ਅਤੇ ਗ਼ਲਤ ਫ਼ੋਟੋਆਂ ਦਰਜ ਹੋਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਨਾਲ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇ ਯੋਗਤਾ ‘ਤੇ ਗੰਭੀਰ ਸਵਾਲ ਖੜੇ ਹੋਏ ਹਨ, ਤਲਵਾੜ ਨੇ ਕਿਹਾ ਕਿ ਇਸ ਦੀ ਤੁਰੰਤ ਜਾਂਚ ਕਰਕੇ ਲੋੜੀਂਦੀ ਸੋਧ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਦੀ ਵੋਟਰ ਸੂਚੀ ਵਿਚ ਕਈ ਖਾਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਬੂਥ ਨੰਬਰ 38 ਦੀ ਵੋਟਰ ਸੂਚੀ ਵਿਚ ਸੀਰੀਅਲ ਨੰਬਰ 422 ਤੋਂ ਇਲਾਵਾ ਸੀਰੀਅਲ ਨੰਬਰ 5, 69, 397, 410, 747, 750, 983 ਅਤੇ 990 ’ਤੇ ਵੀ ਗ਼ਲਤ ਫ਼ੋਟੋਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ ਬੂਥ ਦੀ ਜਾਂਚ ਦੌਰਾਨ ਹੀ ਇਸ ਤਰ੍ਹਾਂ ਦੀਆਂ ਕਈ ਖਾਮੀਆਂ ਸਾਹਮਣੇ ਆ ਸਕਦੀਆਂ ਹਨ ਤਾਂ ਇਸ ਵਿਚ ਕੋਈ ਸ਼ੱਕ ਨਹੀਂ ਰਹਿ ਜਾਂਦੀ ਕਿ ਜਾਂਚ ਦੌਰਾਨ ਪੂਰੇ ਸ਼ਹਿਰ ਅੰਦਰ ਵੀ ਅਜਿਹੀਆਂ ਕਈ ਖਾਮੀਆਂ ਸਾਹਮਣੇ ਆ ਸਕਦੀਆਂ ਹਨ, ਜਿਨ੍ਹਾਂ ਦੇ ਸੁਧਾਰ ਦੀ ਲੋੜ ਹੈ। ਤਲਵਾੜ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸ਼ੁੱਧਤਾ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਹਰ ਵੋਟਰ ਦੇ ਅਧਿਕਾਰ ਦੀ ਸੁਰੱਖਿਆ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀਵਾਨ ਨੇ ਪੰਜਾਬ ਦੇ ਵਿੱਤੀ ਹਾਲਾਤਾਂ ’ ਤੇ ‘ ਵ੍ਹਾਈਟ ਪੇਪਰ ’ ਜਾਰੀ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਪੀ.ਏ.ਯੂ. ਦੀ ਵਿਦਿਆਰਥਣ ਨੂੰ ਹਾਈਡਰੋ ਫੀਲਡਜ਼ ਵਿਚ ਨੌਕਰੀ ਦੀ ਪੇਸ਼ਕਸ਼
Ad Position 24