11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਦੇ ਲੋਕ ਪੰਜਾਬ ਸਰਕਾਰ ਦੇ ਕੰਮਾਂ ’ ਤੇ ਮੋਹਰ ਲਾ ਕੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਗੇ - ਵਿਜੈ ਦਾਨਵ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਵਾਂ ਅਤੇ ਧੀਆਂ ਸਤਿਕਾਰ ਯੋਜਨ ਦਾ ਮੁੱਖ ਮਕਸਦ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਵਾਂ ਅਤੇ ਧੀਆਂ ਸਤਿਕਾਰ ਯੋਜਨ ਦਾ ਮੁੱਖ ਮਕਸਦ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਘਰ ਦੀ ਮਾਂ ਜਾਂ ਧੀ ਦੇ ਹੱਥ ਵਿਚ ਆਰਥਿਕ ਤਾਕਤ ਆਉਂਦੀ ਹੈ, ਤਾਂ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ, ਕਿਉਂਕਿ ਔਰਤਾਂ ਆਪਣੇ ਘਰ ਦੀ ਬਿਹਤਰੀ ਬਾਰੇ ਸਭ ਤੋਂ ਪਹਿਲਾਂ ਸੋਚਦੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦਾ ਪੈਸਾ ਬਿਨਾਂ ਕਿਸੇ ਵਿਚੋਲੇ ਜਾਂ ਕਟੌਤੀ ਦੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਰਦਰਸ਼ੀ ਤਰੀਕੇ ਨਾਲ ਪਹੁੰਚਾਇਆ ਜਾ ਰਿਹਾ ਹੈ ਤੇ ਇਹ ਯੋਜਨਾ ਜ਼ਰੀਏ ਇਤਿਹਾਸ ਸਿਰਜ ਰਹੀ ਹੈ, ਇਸ ਯੋਜਨਾ ਤਹਿਤ ਹੁਣ ਤੱਕ ਕੁੱਲ ਵੰਡੀ ਗਈ ਰਕਮ 2,562 ਕਰੋੜ ਰੁਪਏ ਹੈ, ਜਿਸ ਨਾਲ ਲਗਭਗ 74 ਲੱਖ ਔਰਤਾਂ ਨੂੰ ਸਿੱਧਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਖੇਤੀ ਨੂੰ ਆਧੁਨਿਕ ਬਣਾਉਣ ਲਈ ਟੈਕਨਾਲੋਜੀ ਅਤੇ ਇਨਫਰਾਸਟ੍ਰਕਚਰ, ਔਰਤਾਂ ਅਤੇ ਬੱਚਿਆਂ ਲਈ ਸੁਰੱਖਿਆ ਅਤੇ ਸਸ਼ਕਤੀਕਰਨ, ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਟੇਲਾਂ ਤੱਕ ਪਾਣੀ, ਸਿਹਤ ਕ੍ਰਾਂਤੀ, ਸਿੱਖਿਆ ਕ੍ਰਾਂਤੀ ਸੰਬੰਧੀ ਮਾਨ ਸਰਕਾਰ ਨੇ ਹਰ ਖੇਤਰ ਵਿਚ ਲਾਸਾਨੀ ਕੰਮ ਕੀਤਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਵਰਗ ਦਾ ਆਮ ਆਦਮੀ ਪਾਰਟੀ ਨੂੰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਅਣਦੇਖੀ ਕਾਰਨ ਵਾਰਡ 49 ਵਿਕਾਸ ਪੱਖੋਂ ਪਛੜਿਆ ਲੋਕ ਦੁਖੀ-ਬੈਂਸ ਅਗਲੀ ਖ਼ਬਰ ਕਿਸਾਨ ਮੋਰਚੇ ’ਚ ਮੰਨੀਆਂ ਮੰਗਾਂ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਮਤਾ ਲਿਆਵੇ ਸਰਕਾਰ-ਲੱਖੋਵਾਲ, ਮੇਹਲੋਂ
Ad Position 24