ਸਰਕਾਰ ਦੀ ਅਣਦੇਖੀ ਕਾਰਨ ਵਾਰਡ 49 ਵਿਕਾਸ ਪੱਖੋਂ ਪਛੜਿਆ ਲੋਕ ਦੁਖੀ-ਬੈਂਸ
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਦੇ ਵਾਰਡ 49 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਉਂਜ ਤਾਂ ਮਹਾਂਨਗਰ ਅਖਵਾਉਣ ਵਾਲੇ ਇਸ ਸ਼ਹਿਰ ਦਾ ਕੋਈ ਵੀ ਇਲਾਕਾ ਅਜਿਹਾ ਨਹੀਂ, ਜਿੱਥੇ ਲੋਕ ਵਿਕਾਸ ਕਾਰਜਾਂ ਨੂੰ ਲੈ ਕੇ ਦੁਖੀ ਨਾ ਹੋਣ, ਪਰ ਹਲਕਾ ਆਤਮ ਨਗਰ ਦਾ ਵਾਰਡ 49 ਵਿਕਾਸ ਪੱਖੋਂ ਕੁੱਝ ਜ਼ਿਆਦਾ ਹੀ ਪਛੜ ਚੁੱਕਿਆ ਹੈ, ਜਿਸ ਨੂੰ ਲੈ ਕੇ ਵਾਰਡ ਵਾਸੀ ਬੇਹੱਦ ਦੁਖੀ ਹਨ ਕਿਉਂਕਿ ਇਸ ਹਲਕੇ ਅੰਦਰ ਨਾ ਮਾਤਰ ਵਿਕਾਸ ਕਾਰਜ ਹੋਏ ਹਨ।
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਦੇ ਵਾਰਡ 49 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਉਂਜ ਤਾਂ ਮਹਾਂਨਗਰ ਅਖਵਾਉਣ ਵਾਲੇ ਇਸ ਸ਼ਹਿਰ ਦਾ ਕੋਈ ਵੀ ਇਲਾਕਾ ਅਜਿਹਾ ਨਹੀਂ, ਜਿੱਥੇ ਲੋਕ ਵਿਕਾਸ ਕਾਰਜਾਂ ਨੂੰ ਲੈ ਕੇ ਦੁਖੀ ਨਾ ਹੋਣ, ਪਰ ਹਲਕਾ ਆਤਮ ਨਗਰ ਦਾ ਵਾਰਡ 49 ਵਿਕਾਸ ਪੱਖੋਂ ਕੁੱਝ ਜ਼ਿਆਦਾ ਹੀ ਪਛੜ ਚੁੱਕਿਆ ਹੈ, ਜਿਸ ਨੂੰ ਲੈ ਕੇ ਵਾਰਡ ਵਾਸੀ ਬੇਹੱਦ ਦੁਖੀ ਹਨ ਕਿਉਂਕਿ ਇਸ ਹਲਕੇ ਅੰਦਰ ਨਾ ਮਾਤਰ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਹਰ ਪਾਸੇ ਟੋਏ ਹੀ ਟੋਏ ਨਜ਼ਰ ਆ ਰਹੇ ਨਜ਼ਰ ਆ ਰਹੇ ਹਨ, ਜਿਸ ਕਾਰਨ ਇਲਾਕਾ ਨਿਵਾਸੀ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਤੁਸੀਂ ਫ਼ਿਕਰ ਨਾ ਕਰੋ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ ਅਤੇ ਅਤੇ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਹੋਣਗੇ। ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਲਾਸ਼ੇਰੀ ਦਿੰਦੇ ਹੋਇਆ ਆਖਿਆ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਸਰਕਾਰ ਦੀਆਂ ਇਨ੍ਹਾਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਵਾਰਡ ਦੇ ਆਗੂਆਂ ਅਤੇ ਸਮਰਥਕਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਟੋਨੀ ਅਰੋੜਾ ਬਲਦੇਵ ਸਿੰਘ ਪ੍ਰਧਾਨ ਸਿਮਰਨ, ਜੋਗਿੰਦਰ ਜੰਗੀ, ਰਜਨੀ ਆਦੀ ਹਾਜ਼ਰ ਸਨ।