13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹੋਏ ਗੁਰਮਤਿ ਸਮਾਗਮ ’ ਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਂਕ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਭਾਈ ਰਜ਼ੇਸ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹੀਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਂਕ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਭਾਈ ਰਜ਼ੇਸ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹੀਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੇ ਹਜੂਰੀ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਵਿਖੇ ਸ਼ੁਰੂ ਹੋਈ ਓ . ਪੀ . ਡੀ ਅਗਲੀ ਖ਼ਬਰ ਸਮਾਜ ਸੇਵਕ ਤੇ ਕਾਰੋਬਾਰੀ ਬੱਤਰਾ ਦਾ ਦਿਹਾਂਤ
Ad Position 24