13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੁੱਢੇ ਦਰਿਆ ਵਿਚ ਡਿੱਗਣ ਵਾਲੇ ਰੰਗਦਾਰ ਪਾਣੀ ਦਾ ਕਦੋਂ ਹੋਵੇਗਾ ਸੁਧਾਰ!

ਲੁਧਿਆਣਾ, 12 ਅਕਤੂਬਰ- ਪਿਛਲੇ ਕਈ ਵਰ੍ਹਿਆਂ ਤੋਂ ਸਿਆਸਤ ਦੀ ਭੇਟ ਚੜ੍ਹਦਾ ਆ ਰਿਹਾ ਬੁੱਢਾ ਨਾਲਾ ਆਖ਼ਰ ਕਦੋਂ ਦਰਿਆ ਦਾ ਰੂਪ ਧਾਰੇਗਾ, ਇਹ ਤਾਂ ਸਭ ਕੁਝ ਭਾਵੇਂ ਭਵਿੱਖ ਦੇ ਗਰਭ ਵਿਚ ਹੈ, ਪਰ ਸਮੇਂ-ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਸਤੇ ਰਾਜਨੀਤੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਕਿਉਂਕਿ ਚੋਣਾਂ ਦੇ ਦਿਨਾਂ ਵਿਚ ਅਕਸਰ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੁੱਢੇ ਦਰਿਆ ਦਾ ਹੇਜ਼ ਮਾਰਨ ਲੱਗ ਜਾਂਦਾ ਹੈ ਅਤੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਕੇ ਰਾਜਨੀਤਿਕ ਪਾਰਟੀਆਂ ਵਲੋਂ ਵੋਟਰਾਂ ਨੂੰ ਗੁੰਮਰਾਹ ਕਰਨਾ ਇਕ ਆਮ ਜਿਹੀ ਗੱਲ ਬਣ ਕੇ ਰਹਿ ਗਈ ਹੈ। ਜੇਕਰ ਮੌਜੂਦਾ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਵਲੋਂ ਵੀ ਬੁੱਢੇ ਦਰਿਆ ਨੂੰ ਸਾਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ।

Ad Position 21
No active advertisement
ਕੁਲਦੀਪ ਸਿੰਘ ਖੈਹਿਰਾ ਮਨਿੰਦਰਜੀਤ ਸਿੰਘ ਬੈਨੀਪਾਲ 13-10-2026
ਲੁਧਿਆਣਾ, 12 ਅਕਤੂਬਰ- ਪਿਛਲੇ ਕਈ ਵਰ੍ਹਿਆਂ ਤੋਂ ਸਿਆਸਤ ਦੀ ਭੇਟ ਚੜ੍ਹਦਾ ਆ ਰਿਹਾ ਬੁੱਢਾ ਨਾਲਾ ਆਖ਼ਰ ਕਦੋਂ ਦਰਿਆ ਦਾ ਰੂਪ ਧਾਰੇਗਾ, ਇਹ ਤਾਂ ਸਭ ਕੁਝ ਭਾਵੇਂ ਭਵਿੱਖ ਦੇ ਗਰਭ ਵਿਚ ਹੈ, ਪਰ ਸਮੇਂ-ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਸਤੇ ਰਾਜਨੀਤੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਕਿਉਂਕਿ ਚੋਣਾਂ ਦੇ ਦਿਨਾਂ ਵਿਚ ਅਕਸਰ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੁੱਢੇ ਦਰਿਆ ਦਾ ਹੇਜ਼ ਮਾਰਨ ਲੱਗ ਜਾਂਦਾ ਹੈ ਅਤੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਕੇ ਰਾਜਨੀਤਿਕ ਪਾਰਟੀਆਂ ਵਲੋਂ ਵੋਟਰਾਂ ਨੂੰ ਗੁੰਮਰਾਹ ਕਰਨਾ ਇਕ ਆਮ ਜਿਹੀ ਗੱਲ ਬਣ ਕੇ ਰਹਿ ਗਈ ਹੈ। ਜੇਕਰ ਮੌਜੂਦਾ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਵਲੋਂ ਵੀ ਬੁੱਢੇ ਦਰਿਆ ਨੂੰ ਸਾਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ। ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ‘ਡਰੀਮ ਪ੍ਰੋਜੈਕਟ’ ਵੀ ਕੋਈ ਖਾਸ ਰੰਗ ਨਹੀਂ ਦਿਖਾ ਸਕਿਆ, ਕਿਉਂਕਿ ਬੁੱਢੇ ਦਰਿਆ ਵਿਚ ਵਹਿ ਰਿਹਾ ਗੂੜ੍ਹੇ ਕਾਲੇ ਰੰਗ ਦਾ ਪਾਣੀ ਅੱਜ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਜੇਕਰ ਵਾਤਾਵਰਣ ਪ੍ਰੇਮੀਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਬੁੱਢੇ ਦਰਿਆ ਵਿਚ ਡਿੱਗਣ ਵਾਲੇ ਰੰਗਦਾਰ ਪਾਣੀ ਅਤੇ ਲੋਕਾਂ ਵਲੋਂ ਸੁੱਟੇ ਜਾਣ ਵਾਲੇ ਕੂੜਾ ਕਰਕਟ ਵਿਚ ਕਦੋਂ ਸੁਧਾਰ ਹੋਵੇਗਾ। ਇਸ ਮਾਮਲੇ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਪਿਛਲੇ ਲੰਮੇ ਸਮੇਂ ਤੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਉਹ ਅਕਸਰ ਹੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਬੁੱਢੇ ਦਰਿਆ ਵਿਚ ਪੈ ਰਹੇ ਦੂਸ਼ਿਤ ਪਾਣੀ ਨੂੰ ਰੋਕਣ ਲਈ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਗੁਹਾਰ ਲਗਾਉਂਦੇ ਰਹਿੰਦੇ ਹਨ, ਪਰ ਸਬੰਧਿਤ ਵਿਭਾਗ ਦੇ ਆਲਾ ਅਧਿਕਾਰੀਆਂ ਦੀ ਅਣਦੇਖੀ ਕਾਰਨ ਬੁੱਢੇ ਦਰਿਆ ਵਿਚ ਡਿੱਗਣ ਵਾਲਾ ਰੰਗਦਾਰ ਪਾਣੀ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੁੱਢੇ ਦਰਿਆ ਦਾ ਦੂਸ਼ਿਤ ਹੋ ਰਿਹਾ ਪਾਣੀ ਬੇਹੱਦ ਹੀ ਚਿੰਤਾਜਨਕ-ਕੁਲਦੀਪ ਖੈਹਿਰਾ ਬੁੱਢੇ ਦਰਿਆ ਵਿਚ ਡਿੱਗਣ ਵਾਲੇ ਪਾਣੀ ਤੇ ਚਿੰਤਤ ਹੁੰਦਿਆਂ ਵਾਤਾਵਰਣ ਪ੍ਰੇਮੀ ਅਤੇ ਪੀ.ਏ.ਸੀ. ਮੈਂਬਰ ਕੁਲਦੀਪ ਸਿੰਘ ਖੈਹਿਰਾ ਨੇ ਕਿਹਾ ਕਿ ਸੀ.ਪੀ.ਸੀ.ਬੀ. ਅਤੇ ਪੀ.ਪੀ.ਸੀ.ਬੀ ਵਲੋਂ ਬੁੱਢੇ ਵਿਚੋਂ ਲਏ ਜਾਂਦੇ ਸੈਂਪਲ ਹੈਰਾਨੀਜਨਕ ਹਨ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੇ ਪਾਣੀ ਨੂੰ ਲੈ ਕੇ ਸੈਂਪਲਾਂ ਦੀ ਖੇਡ ਖੇਡੀ ਜਾ ਰਹੀ ਹੈ ਅਤੇ ਸੁਧਾਰ ਹੋਣ ਦਾ ਨਾਮ ਨਹੀਂ ਲੈ ਰਿਹਾ, ਜੋ ਕਿ ਇਕ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਵਿਚ ਰੰਗਦਾਰ ਪਾਣੀ ਪਾਉਣ ਵਾਲਿਆਂ ਵਲੋਂ ਐਨ.ਜੀ.ਟੀ. ਦੇ ਨਿਰਦੇਸ਼ਾਂ ਨੂੰ ਟਿੱਚ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਂਪਲਿੰਗ ਦੌਰਾਨ ਇਹ ਪਾਇਆ ਗਿਆ ਹੈ ਕਿ ਕੁਝ ਅਜਿਹੀਆਂ ਧਾਤਾਂ ਵੀ ਸਾਹਮਣੇ ਆਈਆਂ ਹਨ, ਜੋ ਕਿ ਬੇਹੱਦ ਹੀ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਉਦੋਂ ਤੱਕ ਬੁੱਢੇ ਦਰਿਆ ਦਾ ਪਾਣੀ ਪ੍ਰਦੂਸ਼ਣ ਮੁਕਤ ਨਹੀਂ ਹੋ ਸਕਦਾ। ਬੁੱਢੇ ਦਰਿਆ ‘ਚ ਡਿੱਗ ਰਿਹਾ ਰੰਗਦਾਰ ਪਾਣੀ, ਅਧਿਕਾਰੀਆਂ ਦੀ ਅਣਦੇਖੀ ਦਾ ਖੁਮਿਆਜ਼ਾ ਭੁਗਤ ਰਹੇ ਨੇ ਲੋਕ-ਬੈਨੀਪਾਲ ਬੁੱਢੇ ਦਰਿਆ ਦੇ ਗੰਧਲੇ ਹੋ ਰਹੇ ਪਾਣੀ ਨੂੰ ਦੇਖਦੇ ਹੋਏ ਵਾਤਾਵਰਣ ਪ੍ਰੇਮੀ ਅਤੇ ਪੀ.ਏ.ਸੀ. ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਬੁੱਢੇ ਦਰਿਆ ‘ਚ ਲਗਾਤਾਰ ਰੰਗਦਾਰ ਪਾਣੀ ਡਿੱਗ ਰਿਹਾ ਹੈ, ਪਰ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਬੰਧਿਤ ਅਧਿਕਾਰੀ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਹੀਂ ਨਿਭਾਉਂਦੇ, ਉਦੋਂ ਤੱਕ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦਾ ਗੰਦਲਾ ਪਾਣੀ ਜਦ ਵਲੀਪੁਰ ਪੁਆਇੰਟ ਤੇ ਸਤਲੁਜ ਦਰਿਆ ਵਿਚ ਜਾਕੇ ਡਿੱਗਦਾ ਹੈ ਤਾਂ ਸਤਲੁਜ ਦਰਿਆ ਦੇ ਪਾਣੀ ਨੂੰ ਵੀ ਜਹਿਰੀਲਾ ਕਰ ਰਿਹਾ ਹੈ,ਜੋ ਕਿ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਪੰਜਾਬ ਕਾਂਗਰਸ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ’ਚ ਮਾਰੇਗੀ ਬਾਜ਼ੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼-ਕੀਮਤੀ ਭਗਤ
Ad Position 24