ਸਹੁਰੇ ਘਰ ’ ਤੇ ਹਮਲਾ ਕਰਕੇ ਭੰਨਤੋੜ ਕਰਨ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ ’ ਚ ਨੂੰਹ ਸਮੇਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੀਆ ਲਾਲ ਗੁਪਤਾ ਵਾਸੀ ਗੁਰਨਾਮ ਨਗਰ ਦੀ ਸ਼ਿਕਾਇਤ ’ਤੇ ਉਸ ਦੀ ਨੂੰਹ ਪ੍ਰੀਆ ਗੁਪਤਾ ਤੇ ਵਿਕਾਸ ਰਾਜਪੂਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਬੇਟੇ ਗਿਆਨ ਗੁਪਤਾ ਦਾ ਵਿਆਹ ਉਕਤ ਕਥਿਤ ਦੋਸ਼ੀ ਪ੍ਰੀਆ ਗੁਪਤਾ ਨਾਲ ਹੋਇਆ ਸੀ।
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੀਆ ਲਾਲ ਗੁਪਤਾ ਵਾਸੀ ਗੁਰਨਾਮ ਨਗਰ ਦੀ ਸ਼ਿਕਾਇਤ ’ਤੇ ਉਸ ਦੀ ਨੂੰਹ ਪ੍ਰੀਆ ਗੁਪਤਾ ਤੇ ਵਿਕਾਸ ਰਾਜਪੂਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਬੇਟੇ ਗਿਆਨ ਗੁਪਤਾ ਦਾ ਵਿਆਹ ਉਕਤ ਕਥਿਤ ਦੋਸ਼ੀ ਪ੍ਰੀਆ ਗੁਪਤਾ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਤੇ ਉਸ ਦੀ ਨੂੰਹ ਦਾ ਆਪਸ ਵਿਚ ਵਿਵਾਦ ਚੱਲ ਰਿਹਾ ਹੈ। ਇਨ੍ਹਾਂ ਦਾ ਆਪਸ ਵਿਚ ਤਲਾਕ ਦਾ ਕੇਸ ਅਦਾਲਤ ਵਿਚ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੇ ਘਰ ਆਏ ਅਤੇ ਉਸੇ ਘਰ ਦੇ ਬਾਹਰ ਖੜ੍ਹੀ ਉਸ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਘਰ ਵਿਚ ਪਈ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਕਾਰਵਾਈ ਪੁਲਿਸ ਦੇ ਧਿਆਨ ਵਿਚ ਲਿਆਂਦੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।