ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਮੈਜਿਕ ਸ਼ੋਅ ਕਰਵਾਇਆ
ਭਾਮੀਆਂ ਕਲਾਂ/ਲੁਧਿਆਣਾ, 12 ਅਕਤੂਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਇਕ ਦਿਲਚਸਪ ਮੈਜਿਕ ਸ਼ੋਅ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਦੀ ਅਗਵਾਈ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਭਾਮੀਆਂ ਕਲਾਂ/ਲੁਧਿਆਣਾ, 12 ਅਕਤੂਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਇਕ ਦਿਲਚਸਪ ਮੈਜਿਕ ਸ਼ੋਅ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਦੀ ਅਗਵਾਈ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਜਾਦੂਗਰ ਵਲੋਂ ਵੱਖ-ਵੱਖ ਜਾਦੂਈ ਕਲਾਵਾਂ ਅਤੇ ਦਿਲਚਸਪ ਕਰਤਬ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵਿਦਿਆਰਥੀਆਂ ਦਾ ਖ਼ੂਬ ਮਨੋਰੰਜਨ ਕੀਤਾ। ਬੱਚਿਆਂ ਨੇ ਇਸ ਸ਼ੋਅ ਦਾ ਬਹੁਤ ਆਨੰਦ ਮਾਣਿਆ ਅਤੇ ਉਹ ਉਤਸ਼ਾਹ ਨਾਲ ਹਰ ਕਰਤਬ ਨੂੰ ਦੇਖਦੇ ਰਹੇ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਮਨੋਰੰਜਨ ਦਾ ਇਕ ਵਧੀਆ ਮੌਕਾ ਪ੍ਰਦਾਨ ਕੀਤਾ। ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਅਜਿਹੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜਾਈ ਦੇ ਨਾਲ-ਨਾਲ ਮਨੋਰੰਜਕ ਅਤੇ ਗਿਆਨ ਨੂੰ ਵਧਾਉਣ ਵਾਲੀਆਂ ਗਤੀਵਿਧੀਆਂ ਕਰਵਾਉਣ ਨਾਲ ਬੱਚਿਆਂ ਵਿਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਰੈੱਡ ਕਰਾਸ ਸੁਸਾਇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਇਹ ਮੈਜਿਕ ਸ਼ੋਅ ਵਿਦਿਆਰਥੀਆਂ ਲਈ ਯਾਦਗਾਰੀ ਅਤੇ ਖ਼ੁਸ਼ੀ ਭਰਿਆ ਅਨੁਭਵ ਸਾਬਤ ਹੋਇਆ।